ਏਸਤੇਰ 6

ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਬੋਲਿਆ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ‘ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!’ ”

Esther 6:9 (UKJV) And let this apparel and horse be delivered to the hand of one of the king's most noble princes, that they may array the man likewise whom the king delights to honour, and bring him on horseback through the street of the city, and proclaim before him, Thus shall it be done to the man whom the king delights to honour.

7ਤਾਂ ਹਾਮਾਨ ਨੇ ਰਾਜੇ ਨੂੰ ਉੱਤਰ ਦਿੱਤਾ, “ਜਿਸ ਮਨੁੱਖ ਦਾ ਆਦਰ ਕਰਨ ਵਿੱਚ ਰਾਜਾ ਪ੍ਰਸੰਨ ਹੁੰਦਾ ਹੈ,

8ਉਸ ਦੇ ਲਈ ਸ਼ਾਹੀ ਬਸਤਰ ਲਿਆਇਆ ਜਾਵੇ ਜੋ ਰਾਜਾ ਪਹਿਨਦਾ ਹੈ, ਅਤੇ ਇੱਕ ਘੋੜਾ ਵੀ, ਜਿਸ ਦੇ ਉੱਤੇ ਰਾਜਾ ਸਵਾਰ ਹੁੰਦਾ ਹੈ ਅਤੇ ਉਹ ਸ਼ਾਹੀ ਤਾਜ ਜਿਹੜਾ ਰਾਜਾ ਦੇ ਸਿਰ ਉੱਤੇ ਰੱਖਿਆ ਜਾਂਦਾ ਹੈ, ਉਹ ਵੀ ਲਿਆਂਦਾ ਜਾਵੇ।

9ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਬੋਲਿਆ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ‘ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!’ ”

10ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ।”

11ਤਾਂ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.