ਏਸਤੇਰ 7

ਤਦ ਰਾਣੀ ਏਸਤੇਰ ਨੇ ਉੱਤਰ ਦਿੱਤਾ, “ਹੇ ਮਹਾਰਾਜ, ਜੇ ਮੇਰੇ ਉੱਤੇ ਤੁਹਾਡੀ ਕਿਰਪਾ ਹੋਈ ਹੈ ਅਤੇ ਜੇ ਤੁਹਾਨੂੰ ਚੰਗਾ ਲੱਗੇ, ਤਾਂ ਮੇਰੀ ਇਹ ਬੇਨਤੀ ਹੈ ਕਿ ਮੇਰੀ ਅਤੇ ਮੇਰੇ ਲੋਕਾਂ ਦੀ ਜਾਨ ਬਖ਼ਸ਼ੀ ਜਾਵੇ।

Esther 7:3 (UKJV) Then Esther the queen answered and said, If I have found favour in your sight, O king, and if it please the king, let my life be given me at my petition, and my people at my request:

1ਤਾਂ ਰਾਜਾ ਅਤੇ ਹਾਮਾਨ ਰਾਣੀ ਏਸਤੇਰ ਦੀ ਦਾਅਵਤ ਵਿੱਚ ਗਏ,

2ਰਾਜੇ ਨੇ ਦੂਸਰੇ ਦਿਨ ਵੀ ਦਾਖ਼ਰਸ ਪੀਂਦੇ ਹੋਏ ਏਸਤੇਰ ਤੋਂ ਫਿਰ ਪੁੱਛਿਆ, “ਹੇ ਰਾਣੀ ਏਸਤੇਰ, ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ। ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ।”

3ਤਦ ਰਾਣੀ ਏਸਤੇਰ ਨੇ ਉੱਤਰ ਦਿੱਤਾ, “ਹੇ ਮਹਾਰਾਜ, ਜੇ ਮੇਰੇ ਉੱਤੇ ਤੁਹਾਡੀ ਕਿਰਪਾ ਹੋਈ ਹੈ ਅਤੇ ਜੇ ਤੁਹਾਨੂੰ ਚੰਗਾ ਲੱਗੇ, ਤਾਂ ਮੇਰੀ ਇਹ ਬੇਨਤੀ ਹੈ ਕਿ ਮੇਰੀ ਅਤੇ ਮੇਰੇ ਲੋਕਾਂ ਦੀ ਜਾਨ ਬਖ਼ਸ਼ੀ ਜਾਵੇ।

4ਕਿਉਂਕਿ ਮੈਂ ਅਤੇ ਮੇਰੇ ਲੋਕ ਨਾਸ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ! ਜੇਕਰ ਅਸੀਂ ਸਿਰਫ ਦਾਸ-ਦਾਸੀਆਂ ਹੋਣ ਲਈ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਵੈਰੀ ਰਾਜਾ ਦੇ ਘਾਟੇ ਨੂੰ ਪੂਰਾ ਨਹੀਂ ਕਰ ਸਕਦਾ।”

5ਰਾਜਾ ਅਹਸ਼ਵੇਰੋਸ਼ ਨੇ ਰਾਣੀ ਏਸਤੇਰ ਨੂੰ ਪੁੱਛਿਆ, “ਉਹ ਕੌਣ ਹੈ ਅਤੇ ਕਿੱਥੇ ਹੈ ਉਹ ਆਦਮੀ ਜਿਸ ਨੇ ਅਜਿਹਾ ਕਰਨ ਦੀ ਹਿੰਮਤ ਕੀਤੀ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.