ਏਸਤੇਰ 7

ਫਿਰ ਰਾਜਾ ਦੇ ਸਾਹਮਣੇ ਖੜ੍ਹੇ ਰਹਿਣ ਵਾਲੇ ਅਧਿਕਾਰੀਆ ਵਿੱਚੋਂ ਇੱਕ ਅਧਿਕਾਰੀ ਹਰਬੋਨਾ ਨੇ ਰਾਜਾ ਨੂੰ ਕਿਹਾ, “ਮਹਾਰਾਜ! ਹਾਮਾਨ ਦੇ ਘਰ ਪੰਜਾਹ ਹੱਥ ਉੱਚਾ ਫਾਂਸੀ ਲਾਉਣ ਦਾ ਇੱਕ ਥੰਮ੍ਹ ਖੜ੍ਹਾ ਕੀਤਾ ਗਿਆ ਹੈ ਜੋ ਉਸ ਨੇ ਮਾਰਦਕਈ ਦੇ ਲਈ ਬਣਵਾਇਆ ਹੈ, ਜਿਸ ਨੇ ਰਾਜਾ ਦਾ ਭਲਾ ਕੀਤਾ ਸੀ।” ਰਾਜਾ ਨੇ ਕਿਹਾ, “ਇਸ ਨੂੰ ਹੀ ਉਹ ਦੇ ਉੱਤੇ ਚੜ੍ਹਾ ਦਿਉ!”

Esther 7:9 (UKJV) And Harbonah, one of the chamberlains, said before the king, Behold also, the gallows fifty cubits high, which Haman had made for Mordecai, who spoken good for the king, stands in the house of Haman. Then the king said, Hang him thereon.

7ਅਤੇ ਰਾਜਾ ਗੁੱਸੇ ਨਾਲ ਭਰ ਗਿਆ ਅਤੇ ਦਾਖ਼ਰਸ ਪੀਣੀ ਛੱਡ ਕੇ ਉੱਠਿਆ ਅਤੇ ਸ਼ਾਹੀ ਬਾਗ਼ ਵਿੱਚ ਚਲਾ ਗਿਆ ਪਰ ਹਾਮਾਨ ਰਾਣੀ ਏਸਤੇਰ ਕੋਲ ਆਪਣੀ ਜਾਨ ਬਖ਼ਸ਼ਾਉਣ ਲਈ ਖੜ੍ਹਾ ਹੋ ਗਿਆ, ਕਿਉਂਕਿ ਉਸ ਨੇ ਵੇਖਿਆ ਕਿ ਰਾਜਾ ਨੇ ਮੇਰੀ ਹਾਨੀ ਕਰਨ ਦਾ ਇਰਾਦਾ ਬਣਾ ਲਿਆ ਹੈ।

8ਕੁਝ ਸਮੇਂ ਬਾਅਦ ਜਿਵੇਂ ਹੀ ਰਾਜਾ ਮਹਿਲ ਦੇ ਬਾਗ ਤੋਂ ਦਾਅਵਤ ਹਾਲ ਵਿੱਚ ਮੁੜਿਆ ਤਾਂ ਹਾਮਾਨ ਉਸ ਪਲੰਘ ਉੱਤੇ ਡਿੱਗ ਪਿਆ ਸੀ ਜਿੱਥੇ ਏਸਤੇਰ ਬੈਠੀ ਹੋਈ ਸੀ। ਇਹ ਦੇਖ ਕੇ ਰਾਜੇ ਨੇ ਕਿਹਾ, “ਕੀ ਉਹ ਮੇਰੀ ਮੌਜੂਦਗੀ ਵਿੱਚ ਰਾਣੀ ਨਾਲ ਛੇੜਛਾੜ ਵੀ ਕਰੇਗਾ?” ਜਿਵੇਂ ਹੀ ਇਹ ਸ਼ਬਦ ਰਾਜੇ ਦੇ ਮੂੰਹੋਂ ਨਿਕਲਿਆ ਤਾਂ ਸੇਵਕਾਂ ਨੇ ਹਾਮਾਨ ਦਾ ਮੂੰਹ ਢੱਕ ਲਿਆ।

9ਫਿਰ ਰਾਜਾ ਦੇ ਸਾਹਮਣੇ ਖੜ੍ਹੇ ਰਹਿਣ ਵਾਲੇ ਅਧਿਕਾਰੀਆ ਵਿੱਚੋਂ ਇੱਕ ਅਧਿਕਾਰੀ ਹਰਬੋਨਾ ਨੇ ਰਾਜਾ ਨੂੰ ਕਿਹਾ, “ਮਹਾਰਾਜ! ਹਾਮਾਨ ਦੇ ਘਰ ਪੰਜਾਹ ਹੱਥ ਉੱਚਾ ਫਾਂਸੀ ਲਾਉਣ ਦਾ ਇੱਕ ਥੰਮ੍ਹ ਖੜ੍ਹਾ ਕੀਤਾ ਗਿਆ ਹੈ ਜੋ ਉਸ ਨੇ ਮਾਰਦਕਈ ਦੇ ਲਈ ਬਣਵਾਇਆ ਹੈ, ਜਿਸ ਨੇ ਰਾਜਾ ਦਾ ਭਲਾ ਕੀਤਾ ਸੀ।” ਰਾਜਾ ਨੇ ਕਿਹਾ, “ਇਸ ਨੂੰ ਹੀ ਉਹ ਦੇ ਉੱਤੇ ਚੜ੍ਹਾ ਦਿਉ!”

10ਇਸ ਲਈ ਉਨ੍ਹਾਂ ਨੇ ਹਾਮਾਨ ਨੂੰ ਉਸ ਖੰਭੇ ਉੱਤੇ ਟੰਗ ਦਿੱਤਾ ਜਿਸਨੂੰ ਉਸਨੇ ਮਾਰਦਕਈ ਲਈ ਖੜਾ ਕੀਤਾ ਸੀ। ਫਿਰ ਰਾਜੇ ਦਾ ਕਹਿਰ ਸ਼ਾਂਤ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.