ਏਸਤੇਰ 9

ਅਦਾਰ ਦੇ ਮਹੀਨੇ ਦੀ ਚੌਦ੍ਹਵੀਂ ਤਾਰੀਖ਼ ਨੂੰ ਸ਼ੂਸ਼ਨ ਵਿੱਚ ਯਹੂਦੀ ਇਕੱਠੇ ਹੋਏ ਅਤੇ ਉਨ੍ਹਾਂ ਨੇ ਸ਼ੂਸ਼ਨ ਵਿੱਚ ਤਿੰਨ ਸੌ ਮਨੁੱਖਾਂ ਨੂੰ ਵੱਢ ਸੁੱਟਿਆ ਪਰ ਉਨ੍ਹਾਂ ਦੀ ਜਾਇਦਾਦ ਨਹੀਂ ਲੁੱਟੀ।

Esther 9:15 (UKJV) For the Jews that were in Shushan gathered themselves together on the fourteenth day also of the month Adar, and slew three hundred men at Shushan; but on the prey they laid not their hand.

13ਏਸਤੇਰ ਨੇ ਉੱਤਰ ਦਿੱਤਾ, “ਜੇਕਰ ਇਹ ਰਾਜੇ ਨੂੰ ਚੰਗਾ ਲੱਗਦਾ ਹੈ, ਤਾਂ ਸ਼ੂਸ਼ਨ ਦੇ ਯਹੂਦੀਆਂ ਨੂੰ ਇਹ ਕਰਨ ਦੀ ਇਜਾਜ਼ਤ ਦੇ ਦਿਓ ਕਿ ਹਾਮਾਨ ਦੇ ਦਸ ਪੁੱਤਰਾਂ ਨੂੰ ਸੂਲੀ ਉੱਤੇ ਚੜ੍ਹਾ ਦਿੱਤਾ ਜਾਵੇ।”

14ਤਾਂ ਰਾਜੇ ਨੇ ਹੁਕਮ ਦਿੱਤਾ ਕਿ ਇਹ ਕੀਤਾ ਜਾਵੇ। ਸ਼ੂਸ਼ਨ ਵਿੱਚ ਇੱਕ ਫ਼ਰਮਾਨ ਜਾਰੀ ਕੀਤਾ ਗਿਆ ਸੀ, ਅਤੇ ਉਨ੍ਹਾਂ ਨੇ ਹਾਮਾਨ ਦੇ ਦਸ ਪੁੱਤਰਾਂ ਨੂੰ ਸੂਲੀ ਉੱਤੇ ਚੜ੍ਹਾ ਦਿੱਤਾ।

15ਅਦਾਰ ਦੇ ਮਹੀਨੇ ਦੀ ਚੌਦ੍ਹਵੀਂ ਤਾਰੀਖ਼ ਨੂੰ ਸ਼ੂਸ਼ਨ ਵਿੱਚ ਯਹੂਦੀ ਇਕੱਠੇ ਹੋਏ ਅਤੇ ਉਨ੍ਹਾਂ ਨੇ ਸ਼ੂਸ਼ਨ ਵਿੱਚ ਤਿੰਨ ਸੌ ਮਨੁੱਖਾਂ ਨੂੰ ਵੱਢ ਸੁੱਟਿਆ ਪਰ ਉਨ੍ਹਾਂ ਦੀ ਜਾਇਦਾਦ ਨਹੀਂ ਲੁੱਟੀ।

16ਇਸ ਦੌਰਾਨ, ਬਾਕੀ ਦੇ ਯਹੂਦੀ ਜਿਹੜੇ ਰਾਜੇ ਦੇ ਸੂਬਿਆਂ ਵਿੱਚ ਸਨ, ਉਹ ਵੀ ਆਪਣੀ ਰੱਖਿਆ ਕਰਨ ਅਤੇ ਆਪਣੇ ਦੁਸ਼ਮਣਾਂ ਤੋਂ ਛੁਟਕਾਰਾ ਪਾਉਣ ਲਈ ਇਕੱਠੇ ਹੋਏ। ਉਨ੍ਹਾਂ ਨੇ 75 ਹਜ਼ਾਰ ਨੂੰ ਮਾਰ ਦਿੱਤਾ ਪਰ ਉਨ੍ਹਾਂ ਦੀ ਜਾਇਦਾਦ ਨਹੀਂ ਲੁੱਟੀ।

17ਇਹ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਹੋਇਆ ਅਤੇ ਚੌਦ੍ਹਵੇਂ ਦਿਨ ਉਨ੍ਹਾਂ ਨੇ ਆਰਾਮ ਕੀਤਾ ਅਤੇ ਦਾਵਤ ਅਤੇ ਅਨੰਦ ਦਾ ਦਿਨ ਬਣਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.