14ਤਾਂ ਰਾਜੇ ਨੇ ਹੁਕਮ ਦਿੱਤਾ ਕਿ ਇਹ ਕੀਤਾ ਜਾਵੇ। ਸ਼ੂਸ਼ਨ ਵਿੱਚ ਇੱਕ ਫ਼ਰਮਾਨ ਜਾਰੀ ਕੀਤਾ ਗਿਆ ਸੀ, ਅਤੇ ਉਨ੍ਹਾਂ ਨੇ ਹਾਮਾਨ ਦੇ ਦਸ ਪੁੱਤਰਾਂ ਨੂੰ ਸੂਲੀ ਉੱਤੇ ਚੜ੍ਹਾ ਦਿੱਤਾ।
15ਅਦਾਰ ਦੇ ਮਹੀਨੇ ਦੀ ਚੌਦ੍ਹਵੀਂ ਤਾਰੀਖ਼ ਨੂੰ ਸ਼ੂਸ਼ਨ ਵਿੱਚ ਯਹੂਦੀ ਇਕੱਠੇ ਹੋਏ ਅਤੇ ਉਨ੍ਹਾਂ ਨੇ ਸ਼ੂਸ਼ਨ ਵਿੱਚ ਤਿੰਨ ਸੌ ਮਨੁੱਖਾਂ ਨੂੰ ਵੱਢ ਸੁੱਟਿਆ ਪਰ ਉਨ੍ਹਾਂ ਦੀ ਜਾਇਦਾਦ ਨਹੀਂ ਲੁੱਟੀ।
16ਇਸ ਦੌਰਾਨ, ਬਾਕੀ ਦੇ ਯਹੂਦੀ ਜਿਹੜੇ ਰਾਜੇ ਦੇ ਸੂਬਿਆਂ ਵਿੱਚ ਸਨ, ਉਹ ਵੀ ਆਪਣੀ ਰੱਖਿਆ ਕਰਨ ਅਤੇ ਆਪਣੇ ਦੁਸ਼ਮਣਾਂ ਤੋਂ ਛੁਟਕਾਰਾ ਪਾਉਣ ਲਈ ਇਕੱਠੇ ਹੋਏ। ਉਨ੍ਹਾਂ ਨੇ 75 ਹਜ਼ਾਰ ਨੂੰ ਮਾਰ ਦਿੱਤਾ ਪਰ ਉਨ੍ਹਾਂ ਦੀ ਜਾਇਦਾਦ ਨਹੀਂ ਲੁੱਟੀ।
17ਇਹ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਹੋਇਆ ਅਤੇ ਚੌਦ੍ਹਵੇਂ ਦਿਨ ਉਨ੍ਹਾਂ ਨੇ ਆਰਾਮ ਕੀਤਾ ਅਤੇ ਦਾਵਤ ਅਤੇ ਅਨੰਦ ਦਾ ਦਿਨ ਬਣਾਇਆ।
18ਪਰ ਸ਼ੂਸ਼ਨ ਵਿੱਚ ਯਹੂਦੀ ਤੇਰ੍ਹਵੀਂ ਅਤੇ ਚੌਧਵੀਂ ਨੂੰ ਇਕੱਠੇ ਹੋਏ ਸਨ ਅਤੇ ਫਿਰ ਪੰਦਰਵੀਂ ਤਾਰੀਖ਼ ਨੂੰ ਅਰਾਮ ਕੀਤਾ ਅਤੇ ਦਾਵਤ ਅਤੇ ਅਨੰਦ ਦਾ ਦਿਨ ਬਣਾਇਆ।