23ਇਸ ਲਈ ਯਹੂਦੀ ਉਸ ਤਿਉਹਾਰ ਨੂੰ ਜਾਰੀ ਰੱਖਣ ਲਈ ਮੰਨ ਗਏ ਜੋ ਉਨ੍ਹਾਂ ਨੇ ਸ਼ੁਰੂ ਕੀਤਾ ਸੀ ਅਤੇ ਉਹੀ ਕਰਦੇ ਹੋਏ ਜੋ ਮਾਰਦਕਈ ਨੇ ਉਨ੍ਹਾਂ ਨੂੰ ਲਿਖਿਆ ਸੀ।
24ਕਿਉਂ ਜੋ ਹਮਦਾਥਾ ਦੇ ਪੁੱਤਰ ਹਾਮਾਨ ਨੇ ਜੋ ਸਾਰੇ ਯਹੂਦੀਆਂ ਦੇ ਵੈਰੀ ਅਗਾਗੀ ਨੇ ਯਹੂਦੀਆਂ ਦੇ ਵਿਰੁੱਧ ਵਿਉਂਤ ਬਣਾਈ ਸੀ।
25ਪਰ ਜਦੋਂ ਇਹ ਸਾਜ਼ਿਸ਼ ਰਾਜੇ ਦੇ ਧਿਆਨ ਵਿੱਚ ਆਈ ਤਾਂ ਉਸ ਨੇ ਲਿਖਤੀ ਹੁਕਮ ਜਾਰੀ ਕੀਤਾ ਕਿ ਜਿਹੜੀ ਬੁਰੀ ਜੁਗਤ ਹਾਮਾਨ ਨੇ ਯਹੂਦੀਆਂ ਦੇ ਵਿਰੁੱਧ ਘੜੀ ਸੀ, ਉਹ ਉਸ ਦੇ ਸਿਰ ਉੱਤੇ ਮੁੜ ਆਵੇ ਅਤੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਖੰਭਿਆਂ ਉੱਤੇ ਚੜ੍ਹਾਇਆ ਜਾਵੇ।
26ਇਸ ਲਈ ਇਸ ਤਿਉਹਾਰ ਨੂੰ ਪੁਰੀਮ ਕਿਹਾ ਜਾਂਦਾ ਹੈ, ਕਿਉਂਕਿ ਇਹ ਗੁਣਾ ਪਾਉਣ ਲਈ ਪ੍ਰਾਚੀਨ ਸ਼ਬਦ ਹੈ। ਇਸ ਚਿੱਠੀ ਵਿੱਚ ਲਿਖੀਆਂ ਸਾਰੀਆਂ ਗੱਲਾਂ ਦੇ ਕਾਰਨ ਅਤੇ ਜੋ ਕੁਝ ਉਨ੍ਹਾਂ ਨੇ ਵੇਖਿਆ ਅਤੇ ਜੋ ਉਨ੍ਹਾਂ ਨਾਲ ਵਾਪਰਿਆ ਸੀ।
27ਯਹੂਦੀਆਂ ਨੇ ਵਾਅਦਾ ਕੀਤਾ ਕਿ ਉਹ ਅਤੇ ਉਨ੍ਹਾਂ ਦੇ ਬੱਚੇ ਇਨ੍ਹਾਂ ਲਿਖਤੀ ਸੰਦੇਸ਼ਾਂ ਦੇ ਅਨੁਸਾਰ ਹਰ ਸਾਲ ਇਨ੍ਹਾਂ ਦੋ ਠਹਿਰਾਏ ਦਿਨਾਂ ਤੇ ਇਹ ਤਿਉਹਾਰ ਮਨਾਉਣਗੇ।