ਏਸਤੇਰ 9

ਅਤੇ ਪ੍ਰਾਂਤਾਂ ਦੇ ਸਾਰੇ ਅਧਿਕਾਰੀਆਂ, ਆਗੂਆਂ ਅਤੇ ਰਾਜੇ ਦੇ ਰਾਜਪਾਲਾਂ ਅਤੇ ਕਰਮਚਾਰੀਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ ਕਿਉਂਕਿ ਉਹ ਸਾਰੇ ਮਾਰਦਕਈ ਤੋਂ ਡਰਦੇ ਸਨ।

Esther 9:3 (UKJV) And all the rulers of the provinces, and the lieutenants, and the deputies, and officers of the king, helped the Jews; because the fear of Mordecai fell upon them.

1ਬਾਰ੍ਹਵੇਂ ਮਹੀਨੇ ਅਰਥਾਤ ਅਦਾਰ ਦੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦਾ ਹੁਕਮ ਪੂਰਾ ਕੀਤਾ ਜਾਣਾ ਸੀ। ਇਸ ਦਿਨ ਯਹੂਦੀਆਂ ਦੇ ਦੁਸ਼ਮਣਾਂ ਨੇ ਉਨ੍ਹਾਂ ਉੱਤੇ ਕਬਜ਼ਾ ਕਰਨ ਦੀ ਉਮੀਦ ਕੀਤੀ ਸੀ, ਪਰ ਹੁਣ ਹਾਲਾਤ ਬਦਲ ਗਏ ਸਨ ਅਤੇ ਯਹੂਦੀਆਂ ਨੇ ਉਨ੍ਹਾਂ ਨਾਲ ਨਫ਼ਰਤ ਕਰਨ ਵਾਲਿਆਂ ਉੱਤੇ ਕਬਜ਼ਾ ਕਰ ਲਿਆ ਸੀ।

2ਯਹੂਦੀ ਰਾਜੇ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਉਨ੍ਹਾਂ ਦੇ ਸ਼ਹਿਰਾਂ ਵਿੱਚ ਇਕੱਠੇ ਹੋਏ ਜੋ ਉਨ੍ਹਾਂ ਉੱਤੇ ਹਮਲਾ ਕਰਨ ਜੋ ਉਨ੍ਹਾਂ ਨੂੰ ਤਬਾਹ ਕਰਨਾ ਚਾਹੁੰਦੇ ਸਨ। ਕੋਈ ਵੀ ਉਨ੍ਹਾਂ ਦੇ ਵਿਰੁੱਧ ਖੜ੍ਹਾ ਨਹੀਂ ਹੋ ਸਕਦਾ ਸੀ, ਕਿਉਂਕਿ ਬਾਕੀ ਸਾਰੀਆਂ ਕੌਮਾਂ ਦੇ ਲੋਕ ਉਨ੍ਹਾਂ ਤੋਂ ਡਰਦੇ ਸਨ।

3ਅਤੇ ਪ੍ਰਾਂਤਾਂ ਦੇ ਸਾਰੇ ਅਧਿਕਾਰੀਆਂ, ਆਗੂਆਂ ਅਤੇ ਰਾਜੇ ਦੇ ਰਾਜਪਾਲਾਂ ਅਤੇ ਕਰਮਚਾਰੀਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ ਕਿਉਂਕਿ ਉਹ ਸਾਰੇ ਮਾਰਦਕਈ ਤੋਂ ਡਰਦੇ ਸਨ।

4ਮਾਰਦਕਈ ਮਹਿਲ ਵਿੱਚ ਪ੍ਰਮੁੱਖ ਸੀ; ਉਸ ਦੀ ਨੇਕਨਾਮੀ ਸਾਰੇ ਸੂਬਿਆਂ ਵਿੱਚ ਫੈਲ ਗਈ, ਅਤੇ ਉਹ ਵੱਧ ਤੋਂ ਵੱਧ ਤਾਕਤਵਰ ਹੁੰਦਾ ਗਿਆ।

5ਇਸ ਤਰ੍ਹਾਂ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਨਾਸ ਕਰ ਦਿੱਤਾ, ਮਿਟਾ ਦਿੱਤਾ ਅਤੇ ਆਪਣੇ ਸਾਰੇ ਵੈਰੀਆਂ ਨਾਲ ਆਪਣੀ ਇੱਛਾ ਅਨੁਸਾਰ ਵਰਤਾਉ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.