2ਯਹੂਦੀ ਰਾਜੇ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਉਨ੍ਹਾਂ ਦੇ ਸ਼ਹਿਰਾਂ ਵਿੱਚ ਇਕੱਠੇ ਹੋਏ ਜੋ ਉਨ੍ਹਾਂ ਉੱਤੇ ਹਮਲਾ ਕਰਨ ਜੋ ਉਨ੍ਹਾਂ ਨੂੰ ਤਬਾਹ ਕਰਨਾ ਚਾਹੁੰਦੇ ਸਨ। ਕੋਈ ਵੀ ਉਨ੍ਹਾਂ ਦੇ ਵਿਰੁੱਧ ਖੜ੍ਹਾ ਨਹੀਂ ਹੋ ਸਕਦਾ ਸੀ, ਕਿਉਂਕਿ ਬਾਕੀ ਸਾਰੀਆਂ ਕੌਮਾਂ ਦੇ ਲੋਕ ਉਨ੍ਹਾਂ ਤੋਂ ਡਰਦੇ ਸਨ।
3ਅਤੇ ਪ੍ਰਾਂਤਾਂ ਦੇ ਸਾਰੇ ਅਧਿਕਾਰੀਆਂ, ਆਗੂਆਂ ਅਤੇ ਰਾਜੇ ਦੇ ਰਾਜਪਾਲਾਂ ਅਤੇ ਕਰਮਚਾਰੀਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ ਕਿਉਂਕਿ ਉਹ ਸਾਰੇ ਮਾਰਦਕਈ ਤੋਂ ਡਰਦੇ ਸਨ।
4ਮਾਰਦਕਈ ਮਹਿਲ ਵਿੱਚ ਪ੍ਰਮੁੱਖ ਸੀ; ਉਸ ਦੀ ਨੇਕਨਾਮੀ ਸਾਰੇ ਸੂਬਿਆਂ ਵਿੱਚ ਫੈਲ ਗਈ, ਅਤੇ ਉਹ ਵੱਧ ਤੋਂ ਵੱਧ ਤਾਕਤਵਰ ਹੁੰਦਾ ਗਿਆ।
5ਇਸ ਤਰ੍ਹਾਂ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਨਾਸ ਕਰ ਦਿੱਤਾ, ਮਿਟਾ ਦਿੱਤਾ ਅਤੇ ਆਪਣੇ ਸਾਰੇ ਵੈਰੀਆਂ ਨਾਲ ਆਪਣੀ ਇੱਛਾ ਅਨੁਸਾਰ ਵਰਤਾਉ ਕੀਤਾ।
6ਸ਼ੂਸ਼ਨ ਦੇ ਗੜ੍ਹ ਵਿੱਚ, ਯਹੂਦੀਆਂ ਨੇ ਪੰਜ ਸੌ ਮਨੁੱਖਾਂ ਨੂੰ ਮਾਰਿਆ ਅਤੇ ਤਬਾਹ ਕਰ ਦਿੱਤਾ।