ਕੂਚ 1

ਤਦ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਪੁੱਛਿਆ, “ਤੁਸੀਂ ਅਜਿਹਾ ਕਿਉਂ ਕੀਤਾ ਹੈ? ਤੁਸੀਂ ਮੁੰਡਿਆਂ ਨੂੰ ਕਿਉਂ ਰਹਿਣ ਦਿੱਤਾ ਹੈ?”

Exodus 1:18 (UKJV) And the king of Egypt called for the midwives, and said unto them, Why have all of you done this thing, and have saved the men children alive?

16“ਜਦੋਂ ਤੁਸੀਂ ਇਬਰਾਨੀ ਔਰਤਾਂ ਦੀ ਬੱਚਾ ਪੈਦਾ ਕਰਨ ਸਮੇਂ ਮਦਦ ਕਰੋ ਤਾਂ ਜੇ ਤੁਸੀਂ ਦੇਖੋ ਕਿ ਲੜਕਾ ਹੈ, ਤਾਂ ਉਸਨੂੰ ਮਾਰ ਦਿਓ ਪਰ ਜੇ ਕੁੜੀ ਹੋਵੇ, ਤਾਂ ਉਸਨੂੰ ਜੀਣ ਦਿਓ।”

17ਪਰ ਦਾਈਆਂ, ਪਰਮੇਸ਼ਵਰ ਤੋਂ ਡਰਦੀਆਂ ਸਨ ਅਤੇ ਉਹ ਜੋ ਮਿਸਰ ਦੇ ਰਾਜੇ ਨੇ ਉਹਨਾਂ ਨੂੰ ਕਰਨ ਲਈ ਕਿਹਾ ਸੀ ਉਹ ਨਹੀਂ ਕਰਦੀਆਂ ਸਨ, ਉਹ ਮੁੰਡਿਆਂ ਨੂੰ ਰਹਿਣ ਦਿੰਦੀਆਂ ਸਨ।

18ਤਦ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਪੁੱਛਿਆ, “ਤੁਸੀਂ ਅਜਿਹਾ ਕਿਉਂ ਕੀਤਾ ਹੈ? ਤੁਸੀਂ ਮੁੰਡਿਆਂ ਨੂੰ ਕਿਉਂ ਰਹਿਣ ਦਿੱਤਾ ਹੈ?”

19ਦਾਈਆਂ ਨੇ ਫ਼ਿਰਾਊਨ ਨੂੰ ਉੱਤਰ ਦਿੱਤਾ, “ਇਬਰਾਨੀ ਔਰਤਾਂ ਮਿਸਰੀ ਔਰਤਾਂ ਵਰਗੀਆਂ ਨਹੀਂ ਹਨ; ਉਹ ਮਜ਼ਬੂਤ ਅਤੇ ਸਿਹਤਮੰਦ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਬੱਚੇ ਨੂੰ ਜਨਮ ਦੇ ਦਿੰਦੀਆਂ ਹਨ।”

20ਇਸ ਲਈ ਪਰਮੇਸ਼ਵਰ ਦਾਈਆਂ ਉੱਤੇ ਮਿਹਰਬਾਨ ਸੀ ਅਤੇ ਲੋਕ ਵੱਧਦੇ ਗਏ ਅਤੇ ਹੋਰ ਵੀ ਵੱਧ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.