1ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਫ਼ਿਰਾਊਨ ਕੋਲ ਜਾ, ਕਿਉਂ ਜੋ ਮੈਂ ਉਸ ਦੇ ਦਿਲ ਅਤੇ ਉਸ ਦੇ ਅਧਿਕਾਰੀਆਂ ਦੇ ਦਿਲਾਂ ਨੂੰ ਕਠੋਰ ਕਰ ਦਿੱਤਾ ਹੈ ਤਾਂ ਜੋ ਮੈਂ ਆਪਣੇ ਇਨ੍ਹਾਂ ਚਮਤਕਾਰਾਂ ਨੂੰ ਉਹਨਾਂ ਵਿੱਚ ਕਰਾਂ।
2ਤਾਂ ਜੋ ਤੁਸੀਂ ਆਪਣੇ ਬੱਚਿਆਂ ਅਤੇ ਪੋਤੇ-ਪੋਤੀਆਂ ਨੂੰ ਦੱਸ ਸਕੋ ਕਿ ਮੈਂ ਮਿਸਰੀਆਂ ਨਾਲ ਕਿਵੇਂ ਕਠੋਰਤਾ ਨਾਲ ਪੇਸ਼ ਆਇਆ ਅਤੇ ਕਿਵੇਂ ਮੈਂ ਉਹਨਾਂ ਵਿੱਚ ਆਪਣੇ ਚਮਤਕਾਰ ਵਿਖਾਏ ਸਨ ਅਤੇ ਤੁਸੀਂ ਜਾਣ ਸਕੋ ਕਿ ਮੈਂ ਯਾਹਵੇਹ ਹਾਂ।”
3ਇਸ ਲਈ ਮੋਸ਼ੇਹ ਅਤੇ ਹਾਰੋਨ ਫ਼ਿਰਾਊਨ ਕੋਲ ਗਏ ਅਤੇ ਉਸਨੂੰ ਕਿਹਾ, “ਯਾਹਵੇਹ, ਇਬਰਾਨੀਆਂ ਦਾ ਪਰਮੇਸ਼ਵਰ, ਇਹ ਆਖਦਾ ਹੈ ਕਿ ‘ਤੂੰ ਕਦ ਤੱਕ ਮੇਰੇ ਅੱਗੇ ਨਿਮਰ ਹੋਣ ਤੋਂ ਇਨਕਾਰ ਕਰੇਂਗਾ? ਮੇਰੇ ਲੋਕਾਂ ਨੂੰ ਜਾਣ ਦੇ, ਤਾਂ ਜੋ ਉਹ ਮੇਰੀ ਉਪਾਸਨਾ ਕਰਨ।