ਕੂਚ 10

ਤਾਂ ਜੋ ਤੁਸੀਂ ਆਪਣੇ ਬੱਚਿਆਂ ਅਤੇ ਪੋਤੇ-ਪੋਤੀਆਂ ਨੂੰ ਦੱਸ ਸਕੋ ਕਿ ਮੈਂ ਮਿਸਰੀਆਂ ਨਾਲ ਕਿਵੇਂ ਕਠੋਰਤਾ ਨਾਲ ਪੇਸ਼ ਆਇਆ ਅਤੇ ਕਿਵੇਂ ਮੈਂ ਉਹਨਾਂ ਵਿੱਚ ਆਪਣੇ ਚਮਤਕਾਰ ਵਿਖਾਏ ਸਨ ਅਤੇ ਤੁਸੀਂ ਜਾਣ ਸਕੋ ਕਿ ਮੈਂ ਯਾਹਵੇਹ ਹਾਂ।”

Exodus 10:2 (UKJV) And that you may tell in the ears of your son, and of your son's son, what things I have wrought in Egypt, and my signs which I have done among them; that all of you may know how that I am the LORD.

1ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਫ਼ਿਰਾਊਨ ਕੋਲ ਜਾ, ਕਿਉਂ ਜੋ ਮੈਂ ਉਸ ਦੇ ਦਿਲ ਅਤੇ ਉਸ ਦੇ ਅਧਿਕਾਰੀਆਂ ਦੇ ਦਿਲਾਂ ਨੂੰ ਕਠੋਰ ਕਰ ਦਿੱਤਾ ਹੈ ਤਾਂ ਜੋ ਮੈਂ ਆਪਣੇ ਇਨ੍ਹਾਂ ਚਮਤਕਾਰਾਂ ਨੂੰ ਉਹਨਾਂ ਵਿੱਚ ਕਰਾਂ।

2ਤਾਂ ਜੋ ਤੁਸੀਂ ਆਪਣੇ ਬੱਚਿਆਂ ਅਤੇ ਪੋਤੇ-ਪੋਤੀਆਂ ਨੂੰ ਦੱਸ ਸਕੋ ਕਿ ਮੈਂ ਮਿਸਰੀਆਂ ਨਾਲ ਕਿਵੇਂ ਕਠੋਰਤਾ ਨਾਲ ਪੇਸ਼ ਆਇਆ ਅਤੇ ਕਿਵੇਂ ਮੈਂ ਉਹਨਾਂ ਵਿੱਚ ਆਪਣੇ ਚਮਤਕਾਰ ਵਿਖਾਏ ਸਨ ਅਤੇ ਤੁਸੀਂ ਜਾਣ ਸਕੋ ਕਿ ਮੈਂ ਯਾਹਵੇਹ ਹਾਂ।”

3ਇਸ ਲਈ ਮੋਸ਼ੇਹ ਅਤੇ ਹਾਰੋਨ ਫ਼ਿਰਾਊਨ ਕੋਲ ਗਏ ਅਤੇ ਉਸਨੂੰ ਕਿਹਾ, “ਯਾਹਵੇਹ, ਇਬਰਾਨੀਆਂ ਦਾ ਪਰਮੇਸ਼ਵਰ, ਇਹ ਆਖਦਾ ਹੈ ਕਿ ‘ਤੂੰ ਕਦ ਤੱਕ ਮੇਰੇ ਅੱਗੇ ਨਿਮਰ ਹੋਣ ਤੋਂ ਇਨਕਾਰ ਕਰੇਂਗਾ? ਮੇਰੇ ਲੋਕਾਂ ਨੂੰ ਜਾਣ ਦੇ, ਤਾਂ ਜੋ ਉਹ ਮੇਰੀ ਉਪਾਸਨਾ ਕਰਨ।

4ਜੇ ਤੂੰ ਉਹਨਾਂ ਨੂੰ ਜਾਣ ਦੇਣ ਤੋਂ ਇਨਕਾਰ ਕਰ ਦਿੱਤਾ, ਤਾਂ ਮੈਂ ਕੱਲ੍ਹ ਨੂੰ ਤੇਰੇ ਦੇਸ਼ ਵਿੱਚ ਟਿੱਡੀਆਂ ਲਿਆਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.