ਕੂਚ 10

ਇਸ ਲਈ ਮੋਸ਼ੇਹ ਅਤੇ ਹਾਰੋਨ ਫ਼ਿਰਾਊਨ ਕੋਲ ਗਏ ਅਤੇ ਉਸਨੂੰ ਕਿਹਾ, “ਯਾਹਵੇਹ, ਇਬਰਾਨੀਆਂ ਦਾ ਪਰਮੇਸ਼ਵਰ, ਇਹ ਆਖਦਾ ਹੈ ਕਿ ‘ਤੂੰ ਕਦ ਤੱਕ ਮੇਰੇ ਅੱਗੇ ਨਿਮਰ ਹੋਣ ਤੋਂ ਇਨਕਾਰ ਕਰੇਂਗਾ? ਮੇਰੇ ਲੋਕਾਂ ਨੂੰ ਜਾਣ ਦੇ, ਤਾਂ ਜੋ ਉਹ ਮੇਰੀ ਉਪਾਸਨਾ ਕਰਨ।

Exodus 10:3 (UKJV) And Moses and Aaron came in unto Pharaoh, and said unto him, Thus says the LORD God of the Hebrews, How long will you refuse to humble yourself before me? let my people go, that they may serve me.

1ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਫ਼ਿਰਾਊਨ ਕੋਲ ਜਾ, ਕਿਉਂ ਜੋ ਮੈਂ ਉਸ ਦੇ ਦਿਲ ਅਤੇ ਉਸ ਦੇ ਅਧਿਕਾਰੀਆਂ ਦੇ ਦਿਲਾਂ ਨੂੰ ਕਠੋਰ ਕਰ ਦਿੱਤਾ ਹੈ ਤਾਂ ਜੋ ਮੈਂ ਆਪਣੇ ਇਨ੍ਹਾਂ ਚਮਤਕਾਰਾਂ ਨੂੰ ਉਹਨਾਂ ਵਿੱਚ ਕਰਾਂ।

2ਤਾਂ ਜੋ ਤੁਸੀਂ ਆਪਣੇ ਬੱਚਿਆਂ ਅਤੇ ਪੋਤੇ-ਪੋਤੀਆਂ ਨੂੰ ਦੱਸ ਸਕੋ ਕਿ ਮੈਂ ਮਿਸਰੀਆਂ ਨਾਲ ਕਿਵੇਂ ਕਠੋਰਤਾ ਨਾਲ ਪੇਸ਼ ਆਇਆ ਅਤੇ ਕਿਵੇਂ ਮੈਂ ਉਹਨਾਂ ਵਿੱਚ ਆਪਣੇ ਚਮਤਕਾਰ ਵਿਖਾਏ ਸਨ ਅਤੇ ਤੁਸੀਂ ਜਾਣ ਸਕੋ ਕਿ ਮੈਂ ਯਾਹਵੇਹ ਹਾਂ।”

3ਇਸ ਲਈ ਮੋਸ਼ੇਹ ਅਤੇ ਹਾਰੋਨ ਫ਼ਿਰਾਊਨ ਕੋਲ ਗਏ ਅਤੇ ਉਸਨੂੰ ਕਿਹਾ, “ਯਾਹਵੇਹ, ਇਬਰਾਨੀਆਂ ਦਾ ਪਰਮੇਸ਼ਵਰ, ਇਹ ਆਖਦਾ ਹੈ ਕਿ ‘ਤੂੰ ਕਦ ਤੱਕ ਮੇਰੇ ਅੱਗੇ ਨਿਮਰ ਹੋਣ ਤੋਂ ਇਨਕਾਰ ਕਰੇਂਗਾ? ਮੇਰੇ ਲੋਕਾਂ ਨੂੰ ਜਾਣ ਦੇ, ਤਾਂ ਜੋ ਉਹ ਮੇਰੀ ਉਪਾਸਨਾ ਕਰਨ।

4ਜੇ ਤੂੰ ਉਹਨਾਂ ਨੂੰ ਜਾਣ ਦੇਣ ਤੋਂ ਇਨਕਾਰ ਕਰ ਦਿੱਤਾ, ਤਾਂ ਮੈਂ ਕੱਲ੍ਹ ਨੂੰ ਤੇਰੇ ਦੇਸ਼ ਵਿੱਚ ਟਿੱਡੀਆਂ ਲਿਆਵਾਂਗਾ।

5ਉਹ ਜ਼ਮੀਨ ਨੂੰ ਢੱਕ ਦੇਵੇਗੀ ਇੱਥੋਂ ਤੱਕ ਕੇ ਕੁਝ ਨਜ਼ਰ ਨਾ ਆ ਸਕੇ। ਗੜਿਆਂ ਤੋਂ ਬਾਅਦ ਤੁਹਾਡੇ ਕੋਲ ਜੋ ਕੁਝ ਬਚਿਆ ਹੈ, ਉਹ ਤੁਹਾਡੇ ਖੇਤਾਂ ਵਿੱਚ ਉੱਗ ਰਹੇ ਹਰ ਰੁੱਖ ਨੂੰ ਵੀ ਖਾ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.