8ਉਸੇ ਰਾਤ ਉਹਨਾਂ ਨੂੰ ਅੱਗ ਉੱਤੇ ਭੁੰਨਿਆ ਹੋਇਆ ਮਾਸ, ਕੌੜੀਆਂ ਜੜ੍ਹੀਆਂ ਬੂਟੀਆਂ ਅਤੇ ਬਿਨਾਂ ਖਮੀਰ ਦੀ ਰੋਟੀ ਦੇ ਖਾਣ।
9ਮਾਸ ਨੂੰ ਕੱਚਾ ਜਾਂ ਪਾਣੀ ਵਿੱਚ ਉਬਾਲ ਕੇ ਨਾ ਖਾਓ, ਸਗੋਂ ਇਸ ਨੂੰ ਸਿਰ, ਲੱਤਾਂ ਅਤੇ ਅੰਦਰੂਨੀ ਅੰਗਾਂ ਸਮੇਤ ਅੱਗ ਉੱਤੇ ਭੁੰਨ ਲਓ।
10ਸਵੇਰ ਤੱਕ ਉਸ ਵਿੱਚੋਂ ਕੁਝ ਨਾ ਛੱਡੋ। ਜੇਕਰ ਕੁਝ ਸਵੇਰ ਤੱਕ ਬਚਿਆ ਹੈ, ਤਾਂ ਤੁਹਾਨੂੰ ਇਸਨੂੰ ਸਾੜ ਦੇਣਾ ਚਾਹੀਦਾ ਹੈ।
11ਤੁਸੀਂ ਇਸ ਨੂੰ ਇਸ ਤਰ੍ਹਾਂ ਖਾਣਾ ਹੈ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀ ਪਾ ਕੇ ਅਤੇ ਆਪਣੀ ਸੋਟੀ ਆਪਣੇ ਹੱਥ ਵਿੱਚ ਲੈ ਕੇ ਉਸ ਨੂੰ ਛੇਤੀ-ਛੇਤੀ ਖਾਣਾ ਕਿਉਂਕਿ ਇਹ ਯਾਹਵੇਹ ਦਾ ਪਸਾਹ ਹੈ।
12“ਉਸੇ ਰਾਤ ਮੈਂ ਮਿਸਰ ਵਿੱਚੋਂ ਦੀ ਲੰਘਾਂਗਾ ਅਤੇ ਮਨੁੱਖਾਂ ਅਤੇ ਜਾਨਵਰਾਂ ਦੇ ਹਰੇਕ ਪਹਿਲੌਠੇ ਨੂੰ ਮਾਰ ਦਿਆਂਗਾ, ਅਤੇ ਮੈਂ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਯਾਹਵੇਹ ਹਾਂ।