ਕੂਚ 12

ਸੱਤ ਦਿਨਾਂ ਤੱਕ ਤੁਹਾਨੂੰ ਬਿਨਾਂ ਖਮੀਰ ਦੀ ਰੋਟੀ ਖਾਣੀ ਚਾਹੀਦੀ ਹੈ। ਪਹਿਲੇ ਦਿਨ ਆਪਣੇ ਘਰਾਂ ਵਿੱਚੋਂ ਖਮੀਰ ਕੱਢ ਦਿਓ ਕਿਉਂ ਕਿ ਜੋ ਕੋਈ ਪਹਿਲੇ ਦਿਨ ਤੋਂ ਲੈ ਕੇ ਸੱਤਵੇਂ ਦਿਨ ਤੱਕ ਖਮੀਰ ਨਾਲ ਕੁਝ ਖਾਵੇ ਉਹ ਇਸਰਾਏਲ ਵਿੱਚੋਂ ਕੱਟਿਆ ਜਾਵੇ।

Exodus 12:15 (UKJV) Seven days shall all of you eat unleavened bread; even the first day all of you shall put away leaven out of your houses: for whosoever eats leavened bread from the first day until the seventh day, that soul shall be cut off from Israel.

13ਲਹੂ ਤੁਹਾਡੇ ਲਈ ਉਹਨਾਂ ਘਰਾਂ ਉੱਤੇ ਇੱਕ ਨਿਸ਼ਾਨ ਹੋਵੇਗਾ ਜਿੱਥੇ ਤੁਸੀਂ ਹੋ, ਅਤੇ ਜਦੋਂ ਮੈਂ ਲਹੂ ਨੂੰ ਦੇਖਾਂਗਾ, ਮੈਂ ਤੁਹਾਡੇ ਉੱਤੋਂ ਦੀ ਲੰਘ ਜਾਵਾਂਗਾ। ਜਦੋਂ ਮੈਂ ਮਿਸਰ ਉੱਤੇ ਹਮਲਾ ਕਰਾਂਗਾ ਤਾਂ ਕੋਈ ਨਾਸ਼ ਕਰਨ ਵਾਲੀ ਬਿਪਤਾ ਤੁਹਾਨੂੰ ਛੂਹ ਨਹੀਂ ਸਕੇਗੀ।

14“ਇਹ ਉਹ ਦਿਨ ਹੈ ਜਿਸਨੂੰ ਤੁਸੀਂ ਯਾਦ ਕਰਨਾ ਹੈ, ਆਉਣ ਵਾਲੀਆਂ ਪੀੜ੍ਹੀਆਂ ਲਈ ਤੁਸੀਂ ਇਸਨੂੰ ਯਾਹਵੇਹ ਲਈ ਇੱਕ ਤਿਉਹਾਰ ਵਜੋਂ ਮਨਾਓਗੇ, ਅਤੇ ਇਸ ਨੂੰ ਲਗਾਤਾਰ ਮਨਾਉਣਾ ਹੈ।

15ਸੱਤ ਦਿਨਾਂ ਤੱਕ ਤੁਹਾਨੂੰ ਬਿਨਾਂ ਖਮੀਰ ਦੀ ਰੋਟੀ ਖਾਣੀ ਚਾਹੀਦੀ ਹੈ। ਪਹਿਲੇ ਦਿਨ ਆਪਣੇ ਘਰਾਂ ਵਿੱਚੋਂ ਖਮੀਰ ਕੱਢ ਦਿਓ ਕਿਉਂ ਕਿ ਜੋ ਕੋਈ ਪਹਿਲੇ ਦਿਨ ਤੋਂ ਲੈ ਕੇ ਸੱਤਵੇਂ ਦਿਨ ਤੱਕ ਖਮੀਰ ਨਾਲ ਕੁਝ ਖਾਵੇ ਉਹ ਇਸਰਾਏਲ ਵਿੱਚੋਂ ਕੱਟਿਆ ਜਾਵੇ।

16ਪਹਿਲੇ ਦਿਨ ਇੱਕ ਪਵਿੱਤਰ ਸਭਾ ਕਰੋ, ਅਤੇ ਸੱਤਵੇਂ ਦਿਨ ਇੱਕ ਹੋਰ। ਇਨ੍ਹਾਂ ਦਿਨਾਂ ਵਿੱਚ ਕੋਈ ਵੀ ਕੰਮ ਨਾ ਕਰੋ, ਸਿਵਾਏ ਸਾਰਿਆਂ ਲਈ ਭੋਜਨ ਤਿਆਰ ਕਰਨ ਦੇ, ਇਹ ਸਭ ਤੁਸੀਂ ਕਰ ਸਕਦੇ ਹੋ।

17“ਖਮੀਰੀ ਰੋਟੀ ਦਾ ਤਿਉਹਾਰ ਮਨਾਓ, ਕਿਉਂਕਿ ਇਸੇ ਦਿਨ ਹੀ ਮੈਂ ਤੁਹਾਡੀਆਂ ਸੈਨਾਂ ਨੂੰ ਮਿਸਰ ਦੇਸ਼ ਵਿੱਚੋਂ ਬਾਹਰ ਕੱਢ ਲਿਆਇਆ ਸੀ। ਇਸ ਦਿਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਮਨਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.