19ਸੱਤ ਦਿਨਾਂ ਤੱਕ ਤੁਹਾਡੇ ਘਰਾਂ ਵਿੱਚ ਕੋਈ ਖਮੀਰ ਨਾ ਪਾਇਆ ਜਾਵੇ ਅਤੇ ਜੇਕਰ ਕੋਈ ਪਰਦੇਸੀ ਹੋਵੇ ਭਾਵੇਂ ਦੇਸ਼ ਵਿੱਚ ਜੰਮਿਆ ਹੋਵੇ, ਜਿਹੜਾ ਉਸ ਵਿੱਚ ਖਮੀਰ ਵਿੱਚੋਂ ਖਾਵੇ ਉਹ ਇਸਰਾਏਲ ਦੀ ਕੌਮ ਵਿੱਚੋਂ ਛੇਕਿਆ ਜਾਵੇ।
20ਖਮੀਰ ਨਾਲ ਬਣੀ ਕੋਈ ਚੀਜ਼ ਨਾ ਖਾਓ। ਤੁਸੀਂ ਜਿੱਥੇ ਵੀ ਰਹੋ, ਤੁਸੀਂ ਪਤੀਰੀ ਰੋਟੀ ਜ਼ਰੂਰ ਖਾਓ।”
21ਫਿਰ ਮੋਸ਼ੇਹ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਕਿਹਾ, “ਜਾਓ ਅਤੇ ਆਪਣੇ ਪਰਿਵਾਰਾਂ ਲਈ ਜਾਨਵਰ ਚੁਣੋ ਅਤੇ ਪਸਾਹ ਦੇ ਲੇਲੇ ਨੂੰ ਵੱਢੋ।
22ਜੂਫੇ ਦਾ ਇੱਕ ਗੁੱਛਾ ਲੈ ਕੇ ਇਸ ਨੂੰ ਲਹੂ ਵਿੱਚ ਡੁਬੋ ਅਤੇ ਕੁਝ ਖੂਨ ਨੂੰ ਦਰਵਾਜ਼ੇ ਦੇ ਉੱਪਰ ਅਤੇ ਕੁਝ ਦਰਵਾਜ਼ੇ ਦੇ ਦੋਹਾਂ ਪਾਸਿਆਂ ਉੱਤੇ ਲਗਾਓ। ਤੁਹਾਡੇ ਵਿੱਚੋਂ ਕੋਈ ਸਵੇਰ ਤੱਕ ਆਪਣੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਾ ਜਾਵੇ।
23ਜਦੋਂ ਯਾਹਵੇਹ ਮਿਸਰੀਆਂ ਨੂੰ ਮਾਰਨ ਲਈ ਧਰਤੀ ਵਿੱਚੋਂ ਦੀ ਲੰਘੇਗਾ, ਉਹ ਦਰਵਾਜ਼ੇ ਦੇ ਉੱਪਰ ਅਤੇ ਪਾਸਿਆਂ ਉੱਤੇ ਲਹੂ ਨੂੰ ਵੇਖੇਗਾ ਅਤੇ ਉਸ ਦਰਵਾਜ਼ੇ ਤੋਂ ਲੰਘੇਗਾ, ਅਤੇ ਉਹ ਤਬਾਹ ਕਰਨ ਵਾਲੇ ਨੂੰ ਤੁਹਾਡੇ ਘਰਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗਾ ਤਾਂ ਜੋ ਤੁਹਾਨੂੰ ਮਾਰ ਸਕੇ।