ਕੂਚ 12

ਜਦੋਂ ਯਾਹਵੇਹ ਮਿਸਰੀਆਂ ਨੂੰ ਮਾਰਨ ਲਈ ਧਰਤੀ ਵਿੱਚੋਂ ਦੀ ਲੰਘੇਗਾ, ਉਹ ਦਰਵਾਜ਼ੇ ਦੇ ਉੱਪਰ ਅਤੇ ਪਾਸਿਆਂ ਉੱਤੇ ਲਹੂ ਨੂੰ ਵੇਖੇਗਾ ਅਤੇ ਉਸ ਦਰਵਾਜ਼ੇ ਤੋਂ ਲੰਘੇਗਾ, ਅਤੇ ਉਹ ਤਬਾਹ ਕਰਨ ਵਾਲੇ ਨੂੰ ਤੁਹਾਡੇ ਘਰਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗਾ ਤਾਂ ਜੋ ਤੁਹਾਨੂੰ ਮਾਰ ਸਕੇ।

Exodus 12:23 (UKJV) For the LORD will pass through to strike the Egyptians; and when he sees the blood upon the lintel, and on the two side posts, the LORD will pass over the door, and will not suffer the destroyer to come in unto your houses to strike you.

21ਫਿਰ ਮੋਸ਼ੇਹ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਕਿਹਾ, “ਜਾਓ ਅਤੇ ਆਪਣੇ ਪਰਿਵਾਰਾਂ ਲਈ ਜਾਨਵਰ ਚੁਣੋ ਅਤੇ ਪਸਾਹ ਦੇ ਲੇਲੇ ਨੂੰ ਵੱਢੋ।

22ਜੂਫੇ ਦਾ ਇੱਕ ਗੁੱਛਾ ਲੈ ਕੇ ਇਸ ਨੂੰ ਲਹੂ ਵਿੱਚ ਡੁਬੋ ਅਤੇ ਕੁਝ ਖੂਨ ਨੂੰ ਦਰਵਾਜ਼ੇ ਦੇ ਉੱਪਰ ਅਤੇ ਕੁਝ ਦਰਵਾਜ਼ੇ ਦੇ ਦੋਹਾਂ ਪਾਸਿਆਂ ਉੱਤੇ ਲਗਾਓ। ਤੁਹਾਡੇ ਵਿੱਚੋਂ ਕੋਈ ਸਵੇਰ ਤੱਕ ਆਪਣੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਾ ਜਾਵੇ।

23ਜਦੋਂ ਯਾਹਵੇਹ ਮਿਸਰੀਆਂ ਨੂੰ ਮਾਰਨ ਲਈ ਧਰਤੀ ਵਿੱਚੋਂ ਦੀ ਲੰਘੇਗਾ, ਉਹ ਦਰਵਾਜ਼ੇ ਦੇ ਉੱਪਰ ਅਤੇ ਪਾਸਿਆਂ ਉੱਤੇ ਲਹੂ ਨੂੰ ਵੇਖੇਗਾ ਅਤੇ ਉਸ ਦਰਵਾਜ਼ੇ ਤੋਂ ਲੰਘੇਗਾ, ਅਤੇ ਉਹ ਤਬਾਹ ਕਰਨ ਵਾਲੇ ਨੂੰ ਤੁਹਾਡੇ ਘਰਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗਾ ਤਾਂ ਜੋ ਤੁਹਾਨੂੰ ਮਾਰ ਸਕੇ।

24“ਤੁਹਾਡੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਇੱਕ ਸਥਾਈ ਨਿਯਮ ਵਜੋਂ ਇਨ੍ਹਾਂ ਹਿਦਾਇਤਾਂ ਦੀ ਪਾਲਣਾ ਕਰੋ।

25ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋ ਜੋ ਯਾਹਵੇਹ ਤੁਹਾਨੂੰ ਦੇਵੇਗਾ ਜਿਵੇਂ ਕਿ ਉਸਨੇ ਵਾਅਦਾ ਕੀਤਾ ਸੀ, ਇਸ ਰੀਤੀ ਨੂੰ ਮਨਾਇਆ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.