ਕੂਚ 12

“ਤੁਹਾਡੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਇੱਕ ਸਥਾਈ ਨਿਯਮ ਵਜੋਂ ਇਨ੍ਹਾਂ ਹਿਦਾਇਤਾਂ ਦੀ ਪਾਲਣਾ ਕਰੋ।

Exodus 12:24 (UKJV) And all of you shall observe this thing for an ordinance to you and to your sons for ever.

22ਜੂਫੇ ਦਾ ਇੱਕ ਗੁੱਛਾ ਲੈ ਕੇ ਇਸ ਨੂੰ ਲਹੂ ਵਿੱਚ ਡੁਬੋ ਅਤੇ ਕੁਝ ਖੂਨ ਨੂੰ ਦਰਵਾਜ਼ੇ ਦੇ ਉੱਪਰ ਅਤੇ ਕੁਝ ਦਰਵਾਜ਼ੇ ਦੇ ਦੋਹਾਂ ਪਾਸਿਆਂ ਉੱਤੇ ਲਗਾਓ। ਤੁਹਾਡੇ ਵਿੱਚੋਂ ਕੋਈ ਸਵੇਰ ਤੱਕ ਆਪਣੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਾ ਜਾਵੇ।

23ਜਦੋਂ ਯਾਹਵੇਹ ਮਿਸਰੀਆਂ ਨੂੰ ਮਾਰਨ ਲਈ ਧਰਤੀ ਵਿੱਚੋਂ ਦੀ ਲੰਘੇਗਾ, ਉਹ ਦਰਵਾਜ਼ੇ ਦੇ ਉੱਪਰ ਅਤੇ ਪਾਸਿਆਂ ਉੱਤੇ ਲਹੂ ਨੂੰ ਵੇਖੇਗਾ ਅਤੇ ਉਸ ਦਰਵਾਜ਼ੇ ਤੋਂ ਲੰਘੇਗਾ, ਅਤੇ ਉਹ ਤਬਾਹ ਕਰਨ ਵਾਲੇ ਨੂੰ ਤੁਹਾਡੇ ਘਰਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗਾ ਤਾਂ ਜੋ ਤੁਹਾਨੂੰ ਮਾਰ ਸਕੇ।

24“ਤੁਹਾਡੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਇੱਕ ਸਥਾਈ ਨਿਯਮ ਵਜੋਂ ਇਨ੍ਹਾਂ ਹਿਦਾਇਤਾਂ ਦੀ ਪਾਲਣਾ ਕਰੋ।

25ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋ ਜੋ ਯਾਹਵੇਹ ਤੁਹਾਨੂੰ ਦੇਵੇਗਾ ਜਿਵੇਂ ਕਿ ਉਸਨੇ ਵਾਅਦਾ ਕੀਤਾ ਸੀ, ਇਸ ਰੀਤੀ ਨੂੰ ਮਨਾਇਆ ਕਰੋ।

26ਅਤੇ ਜਦੋਂ ਤੁਹਾਡੇ ਬੱਚੇ ਤੁਹਾਨੂੰ ਪੁੱਛਦੇ ਹਨ, ‘ਇਸ ਰਸਮ ਦਾ ਤੁਹਾਡੇ ਲਈ ਕੀ ਅਰਥ ਹੈ?’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.