ਕੂਚ 12

ਫ਼ਿਰਾਊਨ ਅਤੇ ਉਸਦੇ ਸਾਰੇ ਅਧਿਕਾਰੀ ਅਤੇ ਸਾਰੇ ਮਿਸਰੀ ਰਾਤ ਨੂੰ ਉੱਠੇ ਅਤੇ ਮਿਸਰ ਵਿੱਚ ਉੱਚੀ-ਉੱਚੀ ਰੌਲਾ ਪਾਇਆ ਕਿਉਂ ਜੋ ਕੋਈ ਅਜਿਹਾ ਘਰ ਨਹੀਂ ਸੀ ਜਿਸਦਾ ਕੋਈ ਮੁਰਦਾ ਨਾ ਹੋਵੇ।

Exodus 12:30 (UKJV) And Pharaoh rose up in the night, he, and all his servants, and all the Egyptians; and there was a great cry in Egypt; for there was not a house where there was not one dead.

28ਇਸਰਾਏਲੀਆਂ ਨੇ ਉਹੀ ਕੀਤਾ ਜੋ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਹੁਕਮ ਦਿੱਤਾ ਸੀ।

29ਅੱਧੀ ਰਾਤ ਨੂੰ ਯਾਹਵੇਹ ਨੇ ਮਿਸਰ ਦੇ ਸਾਰੇ ਪਹਿਲੌਠੇ ਪੁੱਤਰਾਂ ਨੂੰ ਮਾਰ ਦਿੱਤਾ ਫ਼ਿਰਾਊਨ ਦੇ ਜੇਠੇ ਤੋਂ ਲੈ ਕੇ, ਜੋ ਸਿੰਘਾਸਣ ਤੇ ਬੈਠਾ ਸੀ ਕੈਦੀ ਦੇ ਜੇਠੇ ਤੱਕ, ਜੋ ਕਿ ਕਾਲ ਕੋਠੜੀ ਵਿੱਚ ਸੀ, ਅਤੇ ਸਾਰੇ ਪਸ਼ੂਆਂ ਦੇ ਜੇਠੇ ਨੂੰ ਮਾਰ ਸੁੱਟਿਆ।

30ਫ਼ਿਰਾਊਨ ਅਤੇ ਉਸਦੇ ਸਾਰੇ ਅਧਿਕਾਰੀ ਅਤੇ ਸਾਰੇ ਮਿਸਰੀ ਰਾਤ ਨੂੰ ਉੱਠੇ ਅਤੇ ਮਿਸਰ ਵਿੱਚ ਉੱਚੀ-ਉੱਚੀ ਰੌਲਾ ਪਾਇਆ ਕਿਉਂ ਜੋ ਕੋਈ ਅਜਿਹਾ ਘਰ ਨਹੀਂ ਸੀ ਜਿਸਦਾ ਕੋਈ ਮੁਰਦਾ ਨਾ ਹੋਵੇ।

31ਰਾਤ ਨੂੰ ਫ਼ਿਰਾਊਨ ਨੇ ਮੋਸ਼ੇਹ ਅਤੇ ਹਾਰੋਨ ਨੂੰ ਬੁਲਾਇਆ ਅਤੇ ਕਿਹਾ, “ਉੱਠੋ! ਮੇਰੇ ਲੋਕਾਂ ਨੂੰ, ਤੁਸੀਂ ਅਤੇ ਸਾਰੇ ਇਸਰਾਏਲੀ ਛੱਡ ਕੇ ਚਲੇ ਜਾਓ, ਯਾਹਵੇਹ ਦੀ ਅਰਾਧਨਾ ਕਰੋ ਜਿਵੇਂ ਤੁਸੀਂ ਬੇਨਤੀ ਕੀਤੀ ਹੈ।

32ਜਿਵੇਂ ਤੁਸੀਂ ਕਿਹਾ ਹੈ, ਆਪਣੇ ਝੁੰਡ ਅਤੇ ਇੱਜੜ ਲੈ ਜਾਓ ਜਿਵੇਂ ਤੁਸੀਂ ਬੋਲੇ ਸੀ ਚਲੇ ਜਾਓ, ਨਾਲੇ ਮੈਨੂੰ ਵੀ ਅਸੀਸ ਦੇਣਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.