ਕੂਚ 12

ਰਾਤ ਨੂੰ ਫ਼ਿਰਾਊਨ ਨੇ ਮੋਸ਼ੇਹ ਅਤੇ ਹਾਰੋਨ ਨੂੰ ਬੁਲਾਇਆ ਅਤੇ ਕਿਹਾ, “ਉੱਠੋ! ਮੇਰੇ ਲੋਕਾਂ ਨੂੰ, ਤੁਸੀਂ ਅਤੇ ਸਾਰੇ ਇਸਰਾਏਲੀ ਛੱਡ ਕੇ ਚਲੇ ਜਾਓ, ਯਾਹਵੇਹ ਦੀ ਅਰਾਧਨਾ ਕਰੋ ਜਿਵੇਂ ਤੁਸੀਂ ਬੇਨਤੀ ਕੀਤੀ ਹੈ।

Exodus 12:31 (UKJV) And he called for Moses and Aaron by night, and said, Rise up, and get you forth from among my people, both all of you and the children of Israel; and go, serve the LORD, as all of you have said.

29ਅੱਧੀ ਰਾਤ ਨੂੰ ਯਾਹਵੇਹ ਨੇ ਮਿਸਰ ਦੇ ਸਾਰੇ ਪਹਿਲੌਠੇ ਪੁੱਤਰਾਂ ਨੂੰ ਮਾਰ ਦਿੱਤਾ ਫ਼ਿਰਾਊਨ ਦੇ ਜੇਠੇ ਤੋਂ ਲੈ ਕੇ, ਜੋ ਸਿੰਘਾਸਣ ਤੇ ਬੈਠਾ ਸੀ ਕੈਦੀ ਦੇ ਜੇਠੇ ਤੱਕ, ਜੋ ਕਿ ਕਾਲ ਕੋਠੜੀ ਵਿੱਚ ਸੀ, ਅਤੇ ਸਾਰੇ ਪਸ਼ੂਆਂ ਦੇ ਜੇਠੇ ਨੂੰ ਮਾਰ ਸੁੱਟਿਆ।

30ਫ਼ਿਰਾਊਨ ਅਤੇ ਉਸਦੇ ਸਾਰੇ ਅਧਿਕਾਰੀ ਅਤੇ ਸਾਰੇ ਮਿਸਰੀ ਰਾਤ ਨੂੰ ਉੱਠੇ ਅਤੇ ਮਿਸਰ ਵਿੱਚ ਉੱਚੀ-ਉੱਚੀ ਰੌਲਾ ਪਾਇਆ ਕਿਉਂ ਜੋ ਕੋਈ ਅਜਿਹਾ ਘਰ ਨਹੀਂ ਸੀ ਜਿਸਦਾ ਕੋਈ ਮੁਰਦਾ ਨਾ ਹੋਵੇ।

31ਰਾਤ ਨੂੰ ਫ਼ਿਰਾਊਨ ਨੇ ਮੋਸ਼ੇਹ ਅਤੇ ਹਾਰੋਨ ਨੂੰ ਬੁਲਾਇਆ ਅਤੇ ਕਿਹਾ, “ਉੱਠੋ! ਮੇਰੇ ਲੋਕਾਂ ਨੂੰ, ਤੁਸੀਂ ਅਤੇ ਸਾਰੇ ਇਸਰਾਏਲੀ ਛੱਡ ਕੇ ਚਲੇ ਜਾਓ, ਯਾਹਵੇਹ ਦੀ ਅਰਾਧਨਾ ਕਰੋ ਜਿਵੇਂ ਤੁਸੀਂ ਬੇਨਤੀ ਕੀਤੀ ਹੈ।

32ਜਿਵੇਂ ਤੁਸੀਂ ਕਿਹਾ ਹੈ, ਆਪਣੇ ਝੁੰਡ ਅਤੇ ਇੱਜੜ ਲੈ ਜਾਓ ਜਿਵੇਂ ਤੁਸੀਂ ਬੋਲੇ ਸੀ ਚਲੇ ਜਾਓ, ਨਾਲੇ ਮੈਨੂੰ ਵੀ ਅਸੀਸ ਦੇਣਾ।”

33ਮਿਸਰੀਆਂ ਨੇ ਲੋਕਾਂ ਨੂੰ ਜਲਦੀ ਕਰਨ ਅਤੇ ਦੇਸ਼ ਛੱਡਣ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ, “ਨਹੀਂ ਤਾਂ, ਅਸੀਂ ਸਾਰੇ ਮਰ ਜਾਵਾਂਗੇ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.