32ਜਿਵੇਂ ਤੁਸੀਂ ਕਿਹਾ ਹੈ, ਆਪਣੇ ਝੁੰਡ ਅਤੇ ਇੱਜੜ ਲੈ ਜਾਓ ਜਿਵੇਂ ਤੁਸੀਂ ਬੋਲੇ ਸੀ ਚਲੇ ਜਾਓ, ਨਾਲੇ ਮੈਨੂੰ ਵੀ ਅਸੀਸ ਦੇਣਾ।”
33ਮਿਸਰੀਆਂ ਨੇ ਲੋਕਾਂ ਨੂੰ ਜਲਦੀ ਕਰਨ ਅਤੇ ਦੇਸ਼ ਛੱਡਣ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ, “ਨਹੀਂ ਤਾਂ, ਅਸੀਂ ਸਾਰੇ ਮਰ ਜਾਵਾਂਗੇ!”
34ਇਸ ਲਈ ਲੋਕਾਂ ਨੇ ਖਮੀਰ ਪਾਉਣ ਤੋਂ ਪਹਿਲਾਂ ਆਪਣਾ ਆਟਾ ਲਿਆ ਅਤੇ ਕੱਪੜੇ ਵਿੱਚ ਲਪੇਟ ਕੇ ਗੁਨ੍ਹਣ ਵਾਲੇ ਕਟੋਰੇ ਵਿੱਚ ਆਪਣੇ ਮੋਢਿਆਂ ਉੱਤੇ ਚੁੱਕ ਲਿਆ।
35ਇਸਰਾਏਲੀਆਂ ਨੇ ਮੋਸ਼ੇਹ ਦੇ ਹੁਕਮ ਅਨੁਸਾਰ ਕੀਤਾ ਅਤੇ ਮਿਸਰੀਆਂ ਤੋਂ ਚਾਂਦੀ ਅਤੇ ਸੋਨੇ ਦੀਆਂ ਵਸਤੂਆਂ ਅਤੇ ਕੱਪੜੇ ਮੰਗੇ।
36ਯਾਹਵੇਹ ਨੇ ਉਹਨਾਂ ਲੋਕਾਂ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਅਤੇ ਮਿਸਰੀਆਂ ਨੇ ਉਹਨਾਂ ਨੂੰ ਉਹ ਦਿੱਤਾ ਜੋ ਉਹਨਾਂ ਨੇ ਮੰਗਿਆ ਸੀ, ਇਸ ਲਈ ਉਹਨਾਂ ਨੇ ਮਿਸਰੀਆਂ ਨੂੰ ਲੁੱਟ ਲਿਆ।