47ਇਸਰਾਏਲ ਦੀ ਸਾਰੀ ਮੰਡਲੀ ਨੇ ਇਸ ਨੂੰ ਮਨਾਇਆ।
48“ਤੁਹਾਡੇ ਵਿਚਕਾਰ ਰਹਿਣ ਵਾਲਾ ਕੋਈ ਵਿਦੇਸ਼ੀ ਜੋ ਯਾਹਵੇਹ ਦਾ ਪਸਾਹ ਮਨਾਉਣਾ ਚਾਹੁੰਦਾ ਹੈ, ਉਸ ਦੇ ਘਰ ਦੇ ਸਾਰੇ ਮਰਦਾਂ ਦੀ ਸੁੰਨਤ ਹੋਣੀ ਚਾਹੀਦੀ ਹੈ, ਫਿਰ ਉਹ ਦੇਸ਼ ਵਿੱਚ ਪੈਦਾ ਹੋਏ ਵਿਅਕਤੀ ਵਾਂਗ ਹਿੱਸਾ ਲੈ ਸਕਦਾ ਹੈ। ਕੋਈ ਵੀ ਬੇਸੁੰਨਤ ਮਰਦ ਇਸਨੂੰ ਨਹੀਂ ਖਾ ਸਕਦਾ।
49ਇਹੀ ਕਾਨੂੰਨ ਦੇਸ਼ ਵਿੱਚ ਜਨਮੇ ਅਤੇ ਤੁਹਾਡੇ ਵਿਚਕਾਰ ਰਹਿਣ ਵਾਲੇ ਵਿਦੇਸ਼ੀ ਦੋਵਾਂ ਤੇ ਲਾਗੂ ਹੁੰਦਾ ਹੈ।”
50ਸਾਰੇ ਇਸਰਾਏਲੀਆਂ ਨੇ ਉਹੀ ਕੀਤਾ ਜੋ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਹੁਕਮ ਦਿੱਤਾ ਸੀ।
51ਅਤੇ ਉਸੇ ਦਿਨ ਯਾਹਵੇਹ ਇਸਰਾਏਲੀਆਂ ਨੂੰ ਉਹਨਾਂ ਦੀਆਂ ਟੋਲੀਆਂ ਨਾਲ ਮਿਸਰ ਤੋਂ ਬਾਹਰ ਲੈ ਆਇਆ।