ਕੂਚ 13

ਦਿਨ ਵੇਲੇ ਯਾਹਵੇਹ ਉਹਨਾਂ ਦੇ ਰਾਹ ਵਿੱਚ ਅਗਵਾਈ ਕਰਨ ਲਈ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਉਹਨਾਂ ਨੂੰ ਰੌਸ਼ਨੀ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਹਨਾਂ ਦੇ ਅੱਗੇ-ਅੱਗੇ ਜਾਂਦਾ ਸੀ, ਤਾਂ ਜੋ ਉਹ ਦਿਨ ਅਤੇ ਰਾਤ ਨੂੰ ਸਫ਼ਰ ਕਰ ਸਕਣ।

Exodus 13:21 (UKJV) And the LORD went before them by day in a pillar of a cloud, to lead them the way; and by night in a pillar of fire, to give them light; to go by day and night:

19ਮੋਸ਼ੇਹ ਯੋਸੇਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਗਿਆ ਕਿਉਂਕਿ ਯੋਸੇਫ਼ ਨੇ ਇਸਰਾਏਲੀਆਂ ਨੂੰ ਸਹੁੰ ਚੁਕਾਈ ਸੀ। ਉਸ ਨੇ ਕਿਹਾ ਸੀ, “ਪਰਮੇਸ਼ਵਰ ਤੁਹਾਡੀ ਮਦਦ ਲਈ ਜ਼ਰੂਰ ਆਵੇਗਾ, ਅਤੇ ਫਿਰ ਤੁਸੀਂ ਮੇਰੀਆਂ ਹੱਡੀਆਂ ਨੂੰ ਇਸ ਸਥਾਨ ਤੋਂ ਆਪਣੇ ਨਾਲ ਲੈ ਜਾਓ।”

20ਸੁੱਕੋਥ ਛੱਡਣ ਤੋਂ ਬਾਅਦ ਉਹਨਾਂ ਨੇ ਮਾਰੂਥਲ ਦੇ ਕਿਨਾਰੇ ਏਥਾਮ ਵਿੱਚ ਡੇਰਾ ਲਾਇਆ।

21ਦਿਨ ਵੇਲੇ ਯਾਹਵੇਹ ਉਹਨਾਂ ਦੇ ਰਾਹ ਵਿੱਚ ਅਗਵਾਈ ਕਰਨ ਲਈ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਉਹਨਾਂ ਨੂੰ ਰੌਸ਼ਨੀ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਹਨਾਂ ਦੇ ਅੱਗੇ-ਅੱਗੇ ਜਾਂਦਾ ਸੀ, ਤਾਂ ਜੋ ਉਹ ਦਿਨ ਅਤੇ ਰਾਤ ਨੂੰ ਸਫ਼ਰ ਕਰ ਸਕਣ।

22ਦਿਨ ਨੂੰ ਬੱਦਲ ਦਾ ਥੰਮ੍ਹ ਅਤੇ ਰਾਤ ਨੂੰ ਅੱਗ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਕਦੀ ਨਾ ਹਟਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.