ਕੂਚ 13

ਜਦੋਂ ਯਾਹਵੇਹ ਤੁਹਾਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ਼ ਵਿੱਚ ਲਿਆਉਂਦਾ ਹੈ, ਜਿਸ ਧਰਤੀ ਨੂੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਤੁਹਾਨੂੰ ਦੇਣ ਦੀ ਸਹੁੰ ਖਾਧੀ ਸੀ ਉਹ ਧਰਤੀ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ, ਤੁਸੀਂ ਇਸ ਰਸਮ ਨੂੰ ਇਸ ਮਹੀਨੇ ਵਿੱਚ ਮਨਾਉਣਾ ਹੈ।

Exodus 13:5 (UKJV) And it shall be when the LORD shall bring you into the land of the Canaanites, and the Hittites, and the Amorites, and the Hivites, and the Jebusites, which he swore unto your fathers to give you, a land flowing with milk and honey, that you shall keep this service in this month.

3ਫਿਰ ਮੋਸ਼ੇਹ ਨੇ ਲੋਕਾਂ ਨੂੰ ਆਖਿਆ, “ਇਸ ਦਿਨ ਨੂੰ ਯਾਦ ਰੱਖੋ, ਜਿਸ ਦਿਨ ਤੁਸੀਂ ਗੁਲਾਮੀ ਦੇ ਦੇਸ਼ ਮਿਸਰ ਵਿੱਚੋਂ ਬਾਹਰ ਆਏ ਸੀ, ਕਿਉਂਕਿ ਯਾਹਵੇਹ ਨੇ ਤੁਹਾਨੂੰ ਇੱਕ ਸ਼ਕਤੀਸ਼ਾਲੀ ਹੱਥ ਨਾਲ ਇਸ ਵਿੱਚੋਂ ਬਾਹਰ ਲਿਆਂਦਾ ਸੀ। ਖਮੀਰ ਵਾਲੀ ਕੋਈ ਵੀ ਚੀਜ਼ ਨਾ ਖਾਓ।

4ਅੱਜ ਅਵੀਵ ਦੇ ਮਹੀਨੇ ਵਿੱਚ, ਤੁਸੀਂ ਬਾਹਰ ਨਿੱਕਲ ਆਏ ਹੋ।

5ਜਦੋਂ ਯਾਹਵੇਹ ਤੁਹਾਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ਼ ਵਿੱਚ ਲਿਆਉਂਦਾ ਹੈ, ਜਿਸ ਧਰਤੀ ਨੂੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਤੁਹਾਨੂੰ ਦੇਣ ਦੀ ਸਹੁੰ ਖਾਧੀ ਸੀ ਉਹ ਧਰਤੀ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ, ਤੁਸੀਂ ਇਸ ਰਸਮ ਨੂੰ ਇਸ ਮਹੀਨੇ ਵਿੱਚ ਮਨਾਉਣਾ ਹੈ।

6ਸੱਤ ਦਿਨਾਂ ਤੱਕ ਬਿਨਾਂ ਖਮੀਰ ਦੀ ਰੋਟੀ ਖਾਓ ਅਤੇ ਸੱਤਵੇਂ ਦਿਨ ਯਾਹਵੇਹ ਲਈ ਇੱਕ ਤਿਉਹਾਰ ਮਨਾਓ।

7ਉਹਨਾਂ ਸੱਤਾਂ ਦਿਨਾਂ ਵਿੱਚ ਪਤੀਰੀ ਰੋਟੀ ਖਾਓ। ਇਸ ਵਿੱਚ ਖਮੀਰ ਵਾਲੀ ਕੋਈ ਚੀਜ਼ ਤੁਹਾਡੇ ਵਿੱਚ ਦਿਖਾਈ ਨਹੀਂ ਦੇਵੇ, ਨਾ ਹੀ ਕੋਈ ਖਮੀਰ ਤੁਹਾਡੀਆਂ ਹੱਦਾਂ ਵਿੱਚ ਕਿਤੇ ਵੀ ਦਿਖਾਈ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.