ਕੂਚ 14

ਉਹਨਾਂ ਨੇ ਮੋਸ਼ੇਹ ਨੂੰ ਆਖਿਆ, “ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕੀ ਤੂੰ ਸਾਨੂੰ ਮਾਰੂਥਲ ਵਿੱਚ ਮਰਨ ਲਈ ਲਿਆਇਆ ਹੈ? ਤੂੰ ਸਾਨੂੰ ਮਿਸਰ ਵਿੱਚੋਂ ਕੱਢ ਕੇ ਸਾਡੇ ਨਾਲ ਕੀ ਕੀਤਾ ਹੈ?

Exodus 14:11 (UKJV) And they said unto Moses, Because there were no graves in Egypt, have you taken us away to die in the wilderness? wherefore have you dealt thus with us, to carry us forth out of Egypt?

9ਮਿਸਰੀਆਂ ਨੇ ਸਾਰੇ ਫ਼ਿਰਾਊਨ ਦੇ ਘੋੜੇ ਅਤੇ ਰੱਥ, ਘੋੜਸਵਾਰ ਅਤੇ ਫ਼ੌਜਾਂ ਨਾਲ, ਇਸਰਾਏਲੀਆਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਫੜ ਲਿਆ ਜਦੋਂ ਉਹਨਾਂ ਨੇ ਬਆਲ-ਸੇਫ਼ੋਨ ਦੇ ਸਾਹਮਣੇ ਪੀ-ਹਾਹੀਰੋਥ ਦੇ ਨੇੜੇ ਸਮੁੰਦਰ ਦੇ ਕੰਢੇ ਡੇਰਾ ਲਾਇਆ।

10ਜਿਵੇਂ ਹੀ ਫ਼ਿਰਾਊਨ ਨੇੜੇ ਆਇਆ ਤਾਂ ਇਸਰਾਏਲੀਆਂ ਨੇ ਉੱਪਰ ਤੱਕਿਆ, ਅਤੇ ਉੱਥੇ ਮਿਸਰ ਦੇ ਲੋਕ ਉਹਨਾਂ ਦੇ ਪਿੱਛੇ-ਪਿੱਛੇ ਚੱਲ ਰਹੇ ਸਨ ਤਦ ਉਹ ਘਬਰਾ ਗਏ ਅਤੇ ਯਾਹਵੇਹ ਦੇ ਅੱਗੇ ਪੁਕਾਰਨ ਲੱਗੇ।

11ਉਹਨਾਂ ਨੇ ਮੋਸ਼ੇਹ ਨੂੰ ਆਖਿਆ, “ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕੀ ਤੂੰ ਸਾਨੂੰ ਮਾਰੂਥਲ ਵਿੱਚ ਮਰਨ ਲਈ ਲਿਆਇਆ ਹੈ? ਤੂੰ ਸਾਨੂੰ ਮਿਸਰ ਵਿੱਚੋਂ ਕੱਢ ਕੇ ਸਾਡੇ ਨਾਲ ਕੀ ਕੀਤਾ ਹੈ?

12ਕੀ ਅਸੀਂ ਤੈਨੂੰ ਮਿਸਰ ਵਿੱਚ ਨਹੀਂ ਕਿਹਾ ਸੀ, ‘ਸਾਨੂੰ ਇਕੱਲਾ ਛੱਡ ਦੇ ਕਿ ਆਓ ਅਸੀਂ ਮਿਸਰੀਆਂ ਦੀ ਸੇਵਾ ਕਰੀਏ?’ ਸਾਡੇ ਲਈ ਮਿਸਰੀਆਂ ਦੀ ਸੇਵਾ ਕਰਨਾ ਮਾਰੂਥਲ ਵਿੱਚ ਮਰਨ ਨਾਲੋਂ ਚੰਗਾ ਸੀ!”

13ਮੋਸ਼ੇਹ ਨੇ ਲੋਕਾਂ ਨੂੰ ਉੱਤਰ ਦਿੱਤਾ, “ਨਾ ਡਰੋ, ਦ੍ਰਿੜ੍ਹ ਰਹੋ ਅਤੇ ਤੁਸੀਂ ਉਹ ਛੁਟਕਾਰਾ ਦੇਖੋਗੇ ਜੋ ਯਾਹਵੇਹ ਤੁਹਾਡੇ ਲਈ ਅੱਜ ਲਿਆਵੇਗਾ। ਜਿਹੜੇ ਮਿਸਰੀ ਤੁਸੀਂ ਅੱਜ ਦੇਖਦੇ ਹੋ, ਤੁਸੀਂ ਦੁਬਾਰਾ ਕਦੇ ਨਹੀਂ ਦੇਖੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.