ਕੂਚ 14

ਰਾਤ ਦੇ ਆਖਰੀ ਪਹਿਰ ਦੇ ਦੌਰਾਨ ਯਾਹਵੇਹ ਨੇ ਮਿਸਰੀ ਫੌਜ ਵੱਲ ਅੱਗ ਅਤੇ ਬੱਦਲ ਦੇ ਥੰਮ੍ਹ ਤੋਂ ਹੇਠਾਂ ਦੇਖਿਆ ਅਤੇ ਇਸਨੂੰ ਉਲਝਣ ਵਿੱਚ ਸੁੱਟ ਦਿੱਤਾ।

Exodus 14:24 (UKJV) And it came to pass, that in the morning watch the LORD looked unto the host of the Egyptians through the pillar of fire and of the cloud, and troubled the host of the Egyptians,

22ਅਤੇ ਇਸਰਾਏਲੀ ਸੁੱਕੀ ਜ਼ਮੀਨ ਉੱਤੇ ਸਮੁੰਦਰ ਵਿੱਚੋਂ ਦੀ ਲੰਘੇ, ਉਹਨਾਂ ਦੇ ਸੱਜੇ ਅਤੇ ਖੱਬੇ ਪਾਸੇ ਪਾਣੀ ਦੀ ਕੰਧ ਵਾਂਗੂੰ ਸੀ।

23ਮਿਸਰੀਆਂ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਫ਼ਿਰਾਊਨ ਦੇ ਸਾਰੇ ਘੋੜੇ, ਰਥ ਅਤੇ ਘੋੜਸਵਾਰ ਸਮੁੰਦਰ ਵਿੱਚ ਉਹਨਾਂ ਦੇ ਪਿੱਛੇ ਚਲੇ ਗਏ।

24ਰਾਤ ਦੇ ਆਖਰੀ ਪਹਿਰ ਦੇ ਦੌਰਾਨ ਯਾਹਵੇਹ ਨੇ ਮਿਸਰੀ ਫੌਜ ਵੱਲ ਅੱਗ ਅਤੇ ਬੱਦਲ ਦੇ ਥੰਮ੍ਹ ਤੋਂ ਹੇਠਾਂ ਦੇਖਿਆ ਅਤੇ ਇਸਨੂੰ ਉਲਝਣ ਵਿੱਚ ਸੁੱਟ ਦਿੱਤਾ।

25ਉਸਨੇ ਉਹਨਾਂ ਦੇ ਰੱਥਾਂ ਦੇ ਪਹੀਏ ਨੂੰ ਜਾਮ ਕਰ ਦਿੱਤਾ ਤਾਂ ਜੋ ਉਹਨਾਂ ਨੂੰ ਰੱਥ ਚਲਾਉਣ ਵਿੱਚ ਮੁਸ਼ਕਲ ਹੋਵੇ ਅਤੇ ਮਿਸਰੀਆਂ ਨੇ ਆਖਿਆ, “ਆਓ ਇਸਰਾਏਲੀਆਂ ਤੋਂ ਦੂਰ ਚੱਲੀਏ! ਯਾਹਵੇਹ ਉਹਨਾਂ ਲਈ ਮਿਸਰ ਦੇ ਵਿਰੁੱਧ ਲੜ ਰਿਹਾ ਹੈ।”

26ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਅਤੇ ਉਹਨਾਂ ਦੇ ਰੱਥਾਂ ਅਤੇ ਘੋੜ ਸਵਾਰਾਂ ਉੱਤੇ ਵਾਪਸ ਵਹਿ ਜਾਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.