ਕੂਚ 14

ਪਾਣੀ ਵਾਪਸ ਵਹਿ ਗਿਆ ਅਤੇ ਰਥਾਂ ਅਤੇ ਘੋੜਸਵਾਰਾਂ ਨੂੰ ਢੱਕ ਲਿਆ, ਫ਼ਿਰਾਊਨ ਦੀ ਸਾਰੀ ਫ਼ੌਜ ਜੋ ਇਸਰਾਏਲੀਆਂ ਦਾ ਪਿੱਛਾ ਕਰਕੇ ਸਮੁੰਦਰ ਵਿੱਚ ਡੁੱਬ ਗਈ। ਉਹਨਾਂ ਵਿੱਚੋਂ ਇੱਕ ਵੀ ਨਹੀਂ ਬਚਿਆ।

Exodus 14:28 (UKJV) And the waters returned, and covered the chariots, and the horsemen, and all the host of Pharaoh that came into the sea after them; there remained not so much as one of them.

26ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਅਤੇ ਉਹਨਾਂ ਦੇ ਰੱਥਾਂ ਅਤੇ ਘੋੜ ਸਵਾਰਾਂ ਉੱਤੇ ਵਾਪਸ ਵਹਿ ਜਾਵੇ।”

27ਮੋਸ਼ੇਹ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ, ਅਤੇ ਸਵੇਰ ਵੇਲੇ ਸਮੁੰਦਰ ਆਪਣੀ ਥਾਂ ਤੇ ਮੁੜ ਗਿਆ। ਮਿਸਰੀ ਉਸ ਵੱਲ ਭੱਜ ਰਹੇ ਸਨ, ਅਤੇ ਯਾਹਵੇਹ ਨੇ ਉਹਨਾਂ ਨੂੰ ਸਮੁੰਦਰ ਵਿੱਚ ਵਹਾ ਦਿੱਤਾ।

28ਪਾਣੀ ਵਾਪਸ ਵਹਿ ਗਿਆ ਅਤੇ ਰਥਾਂ ਅਤੇ ਘੋੜਸਵਾਰਾਂ ਨੂੰ ਢੱਕ ਲਿਆ, ਫ਼ਿਰਾਊਨ ਦੀ ਸਾਰੀ ਫ਼ੌਜ ਜੋ ਇਸਰਾਏਲੀਆਂ ਦਾ ਪਿੱਛਾ ਕਰਕੇ ਸਮੁੰਦਰ ਵਿੱਚ ਡੁੱਬ ਗਈ। ਉਹਨਾਂ ਵਿੱਚੋਂ ਇੱਕ ਵੀ ਨਹੀਂ ਬਚਿਆ।

29ਪਰ ਇਸਰਾਏਲੀ ਸੁੱਕੀ ਜ਼ਮੀਨ ਉੱਤੇ ਸਮੁੰਦਰ ਵਿੱਚੋਂ ਦੀ ਲੰਘੇ, ਉਹਨਾਂ ਦੇ ਸੱਜੇ ਅਤੇ ਖੱਬੇ ਪਾਸੇ ਪਾਣੀ ਕੰਧ ਦੀ ਵਾਂਗੂੰ ਸੀ।

30ਉਸ ਦਿਨ ਯਾਹਵੇਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਬਚਾਇਆ, ਅਤੇ ਇਸਰਾਏਲ ਨੇ ਮਿਸਰੀਆਂ ਨੂੰ ਕੰਢੇ ਤੇ ਮਰੇ ਪਏ ਦੇਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.