ਕੂਚ 14

ਪਰ ਇਸਰਾਏਲੀ ਸੁੱਕੀ ਜ਼ਮੀਨ ਉੱਤੇ ਸਮੁੰਦਰ ਵਿੱਚੋਂ ਦੀ ਲੰਘੇ, ਉਹਨਾਂ ਦੇ ਸੱਜੇ ਅਤੇ ਖੱਬੇ ਪਾਸੇ ਪਾਣੀ ਕੰਧ ਦੀ ਵਾਂਗੂੰ ਸੀ।

Exodus 14:29 (UKJV) But the children of Israel walked upon dry land in the midst of the sea; and the waters were a wall unto them on their right hand, and on their left.

27ਮੋਸ਼ੇਹ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ, ਅਤੇ ਸਵੇਰ ਵੇਲੇ ਸਮੁੰਦਰ ਆਪਣੀ ਥਾਂ ਤੇ ਮੁੜ ਗਿਆ। ਮਿਸਰੀ ਉਸ ਵੱਲ ਭੱਜ ਰਹੇ ਸਨ, ਅਤੇ ਯਾਹਵੇਹ ਨੇ ਉਹਨਾਂ ਨੂੰ ਸਮੁੰਦਰ ਵਿੱਚ ਵਹਾ ਦਿੱਤਾ।

28ਪਾਣੀ ਵਾਪਸ ਵਹਿ ਗਿਆ ਅਤੇ ਰਥਾਂ ਅਤੇ ਘੋੜਸਵਾਰਾਂ ਨੂੰ ਢੱਕ ਲਿਆ, ਫ਼ਿਰਾਊਨ ਦੀ ਸਾਰੀ ਫ਼ੌਜ ਜੋ ਇਸਰਾਏਲੀਆਂ ਦਾ ਪਿੱਛਾ ਕਰਕੇ ਸਮੁੰਦਰ ਵਿੱਚ ਡੁੱਬ ਗਈ। ਉਹਨਾਂ ਵਿੱਚੋਂ ਇੱਕ ਵੀ ਨਹੀਂ ਬਚਿਆ।

29ਪਰ ਇਸਰਾਏਲੀ ਸੁੱਕੀ ਜ਼ਮੀਨ ਉੱਤੇ ਸਮੁੰਦਰ ਵਿੱਚੋਂ ਦੀ ਲੰਘੇ, ਉਹਨਾਂ ਦੇ ਸੱਜੇ ਅਤੇ ਖੱਬੇ ਪਾਸੇ ਪਾਣੀ ਕੰਧ ਦੀ ਵਾਂਗੂੰ ਸੀ।

30ਉਸ ਦਿਨ ਯਾਹਵੇਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਬਚਾਇਆ, ਅਤੇ ਇਸਰਾਏਲ ਨੇ ਮਿਸਰੀਆਂ ਨੂੰ ਕੰਢੇ ਤੇ ਮਰੇ ਪਏ ਦੇਖਿਆ।

31ਅਤੇ ਜਦੋਂ ਇਸਰਾਏਲੀਆਂ ਨੇ ਮਿਸਰੀਆਂ ਦੇ ਵਿਰੁੱਧ ਯਾਹਵੇਹ ਦੇ ਸ਼ਕਤੀਸ਼ਾਲੀ ਹੱਥ ਨੂੰ ਦੇਖਿਆ, ਤਾਂ ਲੋਕ ਯਾਹਵੇਹ ਤੋਂ ਡਰ ਗਏ ਅਤੇ ਉਹਨਾਂ ਨੇ ਉਸ ਉੱਤੇ ਅਤੇ ਉਸਦੇ ਸੇਵਕ ਮੋਸ਼ੇਹ ਉੱਤੇ ਭਰੋਸਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.