ਕੂਚ 14

ਉਸ ਦਿਨ ਯਾਹਵੇਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਬਚਾਇਆ, ਅਤੇ ਇਸਰਾਏਲ ਨੇ ਮਿਸਰੀਆਂ ਨੂੰ ਕੰਢੇ ਤੇ ਮਰੇ ਪਏ ਦੇਖਿਆ।

Exodus 14:30 (UKJV) Thus the LORD saved Israel that day out of the hand of the Egyptians; and Israel saw the Egyptians dead upon the sea shore.

28ਪਾਣੀ ਵਾਪਸ ਵਹਿ ਗਿਆ ਅਤੇ ਰਥਾਂ ਅਤੇ ਘੋੜਸਵਾਰਾਂ ਨੂੰ ਢੱਕ ਲਿਆ, ਫ਼ਿਰਾਊਨ ਦੀ ਸਾਰੀ ਫ਼ੌਜ ਜੋ ਇਸਰਾਏਲੀਆਂ ਦਾ ਪਿੱਛਾ ਕਰਕੇ ਸਮੁੰਦਰ ਵਿੱਚ ਡੁੱਬ ਗਈ। ਉਹਨਾਂ ਵਿੱਚੋਂ ਇੱਕ ਵੀ ਨਹੀਂ ਬਚਿਆ।

29ਪਰ ਇਸਰਾਏਲੀ ਸੁੱਕੀ ਜ਼ਮੀਨ ਉੱਤੇ ਸਮੁੰਦਰ ਵਿੱਚੋਂ ਦੀ ਲੰਘੇ, ਉਹਨਾਂ ਦੇ ਸੱਜੇ ਅਤੇ ਖੱਬੇ ਪਾਸੇ ਪਾਣੀ ਕੰਧ ਦੀ ਵਾਂਗੂੰ ਸੀ।

30ਉਸ ਦਿਨ ਯਾਹਵੇਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਬਚਾਇਆ, ਅਤੇ ਇਸਰਾਏਲ ਨੇ ਮਿਸਰੀਆਂ ਨੂੰ ਕੰਢੇ ਤੇ ਮਰੇ ਪਏ ਦੇਖਿਆ।

31ਅਤੇ ਜਦੋਂ ਇਸਰਾਏਲੀਆਂ ਨੇ ਮਿਸਰੀਆਂ ਦੇ ਵਿਰੁੱਧ ਯਾਹਵੇਹ ਦੇ ਸ਼ਕਤੀਸ਼ਾਲੀ ਹੱਥ ਨੂੰ ਦੇਖਿਆ, ਤਾਂ ਲੋਕ ਯਾਹਵੇਹ ਤੋਂ ਡਰ ਗਏ ਅਤੇ ਉਹਨਾਂ ਨੇ ਉਸ ਉੱਤੇ ਅਤੇ ਉਸਦੇ ਸੇਵਕ ਮੋਸ਼ੇਹ ਉੱਤੇ ਭਰੋਸਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.