21ਮਰਿਯਮ ਨੇ ਉਹਨਾਂ ਲਈ ਗਾਇਆ, “ਯਾਹਵੇਹ ਲਈ ਗਾਓ, ਕਿਉਂਕਿ ਉਹ ਬਹੁਤ ਮਹਾਨ ਹੈ। ਘੋੜੇ ਅਤੇ ਉਸਦੇ ਸਵਾਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੇ।”
22ਫਿਰ ਮੋਸ਼ੇਹ ਇਸਰਾਏਲੀਆਂ ਨੂੰ ਲਾਲ ਸਮੁੰਦਰ ਤੋਂ ਲੈ ਗਿਆ ਅਤੇ ਉਹ ਸ਼ੂਰ ਦੇ ਉਜਾੜ ਵਿੱਚ ਚਲੇ ਗਏ। ਤਿੰਨ ਦਿਨਾਂ ਤੱਕ ਉਹਨਾਂ ਨੂੰ ਪਾਣੀ ਨਾ ਲੱਭਾ ਅਤੇ ਉਹ ਉਜਾੜ ਵਿੱਚ ਘੁੰਮਦੇ ਰਹੇ।
23ਜਦੋਂ ਉਹ ਮਾਰਾਹ ਵਿੱਚ ਆਏ ਤਾਂ ਉਹ ਉਸ ਦਾ ਪਾਣੀ ਨਾ ਪੀ ਸਕੇ ਕਿਉਂਕਿ ਉਹ ਕੌੜਾ ਸੀ। (ਇਸੇ ਕਰਕੇ ਇਸ ਥਾਂ ਨੂੰ ਮਾਰਾਹ ਕਿਹਾ ਜਾਂਦਾ ਹੈ)
24ਇਸ ਲਈ ਲੋਕ ਮੋਸ਼ੇਹ ਦੇ ਵਿਰੁੱਧ ਬੁੜਬੁੜਾਉਂਦੇ ਹੋਏ ਬੋਲੇ, “ਅਸੀਂ ਕੀ ਪੀਵਾਂਗੇ?”
25ਤਦ ਮੋਸ਼ੇਹ ਨੇ ਯਾਹਵੇਹ ਨੂੰ ਪੁਕਾਰਿਆ, ਅਤੇ ਯਾਹਵੇਹ ਨੇ ਉਸਨੂੰ ਲੱਕੜ ਦਾ ਇੱਕ ਟੁਕੜਾ ਦਿਖਾਇਆ। ਉਸਨੇ ਇਸਨੂੰ ਪਾਣੀ ਵਿੱਚ ਸੁੱਟ ਦਿੱਤਾ ਅਤੇ ਪਾਣੀ ਪੀਣ ਯੋਗ ਹੋ ਗਿਆ। ਉੱਥੇ ਯਾਹਵੇਹ ਨੇ ਉਹਨਾਂ ਲਈ ਇੱਕ ਹੁਕਮ ਅਤੇ ਹਿਦਾਇਤ ਜਾਰੀ ਕੀਤੀ ਅਤੇ ਉਹਨਾਂ ਨੂੰ ਪਰਖਿਆ।