10ਜਦੋਂ ਹਾਰੋਨ ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰ ਰਿਹਾ ਸੀ, ਤਾਂ ਉਹਨਾਂ ਨੇ ਉਜਾੜ ਵੱਲ ਦੇਖਿਆ, ਅਤੇ ਬੱਦਲ ਵਿੱਚ ਯਾਹਵੇਹ ਦਾ ਪਰਤਾਪ ਦਿਖਾਈ ਦੇ ਰਿਹਾ ਸੀ।
11ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,
12“ਮੈਂ ਇਸਰਾਏਲੀਆਂ ਦੀ ਬੁੜ-ਬੁੜ ਸੁਣੀ ਹੈ। ਉਹਨਾਂ ਨੂੰ ਆਖੋ, ‘ਸਵੇਰ ਦੇ ਵੇਲੇ ਤੁਸੀਂ ਮਾਸ ਖਾਓਗੇ, ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ। ਫਿਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਹੀ ਤੁਹਾਡਾ ਯਾਹਵੇਹ ਪਰਮੇਸ਼ਵਰ ਹਾਂ।’ ”
13ਉਸ ਸ਼ਾਮ ਬਟੇਰਿਆਂ ਨੇ ਆ ਕੇ ਡੇਰੇ ਨੂੰ ਢੱਕ ਲਿਆ ਅਤੇ ਸਵੇਰੇ ਡੇਰੇ ਦੇ ਆਲੇ-ਦੁਆਲੇ ਤ੍ਰੇਲ ਦੀ ਪਰਤ ਸੀ।
14ਜਦੋਂ ਤ੍ਰੇਲ ਖਤਮ ਹੋ ਗਈ, ਤਾਂ ਉਹਨਾਂ ਦੇਖਿਆ ਕਿ ਧਰਤੀ ਉੱਤੇ ਇੱਕ ਪਤਲੀ ਪਰਤ ਪਈ ਹੋਈ ਹੈ ਜੋ ਬ਼ਰਫ ਵਾਂਗ ਹੈ।