ਕੂਚ 16

ਮੋਸ਼ੇਹ ਨੇ ਆਖਿਆ, “ਯਾਹਵੇਹ ਨੇ ਇਹ ਹੁਕਮ ਦਿੱਤਾ ਹੈ, ‘ਮੰਨ ਦਾ ਇੱਕ ਓਮਰ ਲੈ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੱਖੋ, ਤਾਂ ਜੋ ਉਹ ਰੋਟੀ ਦੇਖ ਸਕਣ ਜੋ ਮੈਂ ਤੁਹਾਨੂੰ ਉਜਾੜ ਵਿੱਚ ਖਾਣ ਲਈ ਦਿੱਤੀ ਸੀ ਜਦੋਂ ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਸੀ।’ ”

Exodus 16:32 (UKJV) And Moses said, This is the thing which the LORD commands, Fill an omer of it to be kept for your generations; that they may see the bread wherewith I have fed you in the wilderness, when I brought you forth from the land of Egypt.

30ਇਸ ਲਈ ਲੋਕਾਂ ਨੇ ਸੱਤਵੇਂ ਦਿਨ ਆਰਾਮ ਕੀਤਾ।

31ਇਸਰਾਏਲ ਦੇ ਲੋਕ ਰੋਟੀ ਨੂੰ ਮੰਨ ਕਹਿੰਦੇ ਸਨ। ਇਹ ਮੰਨ ਧਣੀਏ ਦੇ ਛੋਟੇ ਸਫ਼ੇਦ ਬੀਜਾਂ ਵਰਗਾ ਸੀ ਅਤੇ ਉਸਦਾ ਸੁਆਦ ਸ਼ਹਿਦ ਨਾਲ ਬਣੇ ਪੂੜੇ ਵਰਗਾ ਸੀ

32ਮੋਸ਼ੇਹ ਨੇ ਆਖਿਆ, “ਯਾਹਵੇਹ ਨੇ ਇਹ ਹੁਕਮ ਦਿੱਤਾ ਹੈ, ‘ਮੰਨ ਦਾ ਇੱਕ ਓਮਰ ਲੈ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੱਖੋ, ਤਾਂ ਜੋ ਉਹ ਰੋਟੀ ਦੇਖ ਸਕਣ ਜੋ ਮੈਂ ਤੁਹਾਨੂੰ ਉਜਾੜ ਵਿੱਚ ਖਾਣ ਲਈ ਦਿੱਤੀ ਸੀ ਜਦੋਂ ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਸੀ।’ ”

33ਇਸ ਲਈ ਮੋਸ਼ੇਹ ਨੇ ਹਾਰੋਨ ਨੂੰ ਆਖਿਆ, “ਇੱਕ ਘੜਾ ਲੈ ਅਤੇ ਉਸ ਵਿੱਚ ਮੰਨ ਦਾ ਇੱਕ ਓਮਰ ਪਾ। ਫਿਰ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਯਾਹਵੇਹ ਦੇ ਅੱਗੇ ਰੱਖ ਛੱਡਣਾ।”

34ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ, ਹਾਰੋਨ ਨੇ ਮੰਨ ਨੂੰ ਨੇਮ ਦੀ ਬਿਵਸਥਾ ਦੀਆਂ ਫੱਟੀਆਂ ਦੇ ਨਾਲ ਪਾ ਦਿੱਤਾ, ਤਾਂ ਜੋ ਇਸਨੂੰ ਸੁਰੱਖਿਅਤ ਰੱਖਿਆ ਜਾ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.