ਕੂਚ 17

ਤਦ ਮੋਸ਼ੇਹ ਨੇ ਯਾਹਵੇਹ ਅੱਗੇ ਪੁਕਾਰ ਕੇ ਕਿਹਾ, “ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਉਹ ਮੈਨੂੰ ਪੱਥਰ ਮਾਰਨ ਲਈ ਲਗਭਗ ਹੀ ਤਿਆਰ ਹਨ।”

Exodus 17:4 (UKJV) And Moses cried unto the LORD, saying, What shall I do unto this people? they be almost ready to stone me.

2ਇਸ ਲਈ ਉਹਨਾਂ ਨੇ ਮੋਸ਼ੇਹ ਨਾਲ ਝਗੜਾ ਕੀਤਾ ਅਤੇ ਕਿਹਾ, “ਸਾਨੂੰ ਪੀਣ ਲਈ ਪਾਣੀ ਦਿਓ।” ਮੋਸ਼ੇਹ ਨੇ ਉੱਤਰ ਦਿੱਤਾ, “ਤੁਸੀਂ ਮੇਰੇ ਨਾਲ ਕਿਉਂ ਝਗੜਾ ਕਰਦੇ ਹੋ? ਤੁਸੀਂ ਯਾਹਵੇਹ ਨੂੰ ਕਿਉਂ ਪਰਖਦੇ ਹੋ?”

3ਪਰ ਲੋਕ ਉੱਥੇ ਪਾਣੀ ਲਈ ਪਿਆਸੇ ਸਨ ਅਤੇ ਉਹ ਮੋਸ਼ੇਹ ਦੇ ਵਿਰੁੱਧ ਬੁੜਬੁੜਾਉਂਦੇ ਸਨ। ਉਹਨਾਂ ਨੇ ਆਖਿਆ, “ਤੂੰ ਸਾਨੂੰ ਮਿਸਰ ਵਿੱਚੋਂ ਕਿਉਂ ਲਿਆਇਆ ਕਿ ਸਾਨੂੰ ਅਤੇ ਸਾਡੇ ਬੱਚਿਆਂ ਅਤੇ ਪਸ਼ੂਆਂ ਨੂੰ ਪਿਆਸ ਨਾਲ ਮਾਰਨ ਲਈ?”

4ਤਦ ਮੋਸ਼ੇਹ ਨੇ ਯਾਹਵੇਹ ਅੱਗੇ ਪੁਕਾਰ ਕੇ ਕਿਹਾ, “ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਉਹ ਮੈਨੂੰ ਪੱਥਰ ਮਾਰਨ ਲਈ ਲਗਭਗ ਹੀ ਤਿਆਰ ਹਨ।”

5ਯਾਹਵੇਹ ਨੇ ਮੋਸ਼ੇਹ ਨੂੰ ਜਵਾਬ ਦਿੱਤਾ, “ਲੋਕਾਂ ਦੇ ਸਾਹਮਣੇ ਜਾਹ ਇਸਰਾਏਲ ਦੇ ਕੁਝ ਬਜ਼ੁਰਗਾਂ ਨੂੰ ਆਪਣੇ ਨਾਲ ਲੈ ਅਤੇ ਉਸ ਸੋਟੀ ਨੂੰ ਜਿਸ ਨਾਲ ਤੁਸੀਂ ਨੀਲ ਨਦੀ ਨੂੰ ਮਾਰਿਆ ਸੀ, ਆਪਣੇ ਹੱਥ ਵਿੱਚ ਲੈ ਕੇ ਚੱਲ।

6ਮੈਂ ਉੱਥੇ ਹੋਰੇਬ ਦੀ ਚੱਟਾਨ ਕੋਲ ਤੁਹਾਡੇ ਸਾਹਮਣੇ ਖੜ੍ਹਾ ਹੋਵਾਂਗਾ। ਚੱਟਾਨ ਨੂੰ ਮਰਨ ਅਤੇ ਉਸ ਵਿੱਚੋਂ ਲੋਕਾਂ ਦੇ ਪੀਣ ਲਈ ਪਾਣੀ ਨਿੱਕਲੇਗਾ।” ਇਸ ਲਈ ਮੋਸ਼ੇਹ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਾਹਮਣੇ ਅਜਿਹਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.