ਕੂਚ 17

ਯਾਹਵੇਹ ਨੇ ਮੋਸ਼ੇਹ ਨੂੰ ਜਵਾਬ ਦਿੱਤਾ, “ਲੋਕਾਂ ਦੇ ਸਾਹਮਣੇ ਜਾਹ ਇਸਰਾਏਲ ਦੇ ਕੁਝ ਬਜ਼ੁਰਗਾਂ ਨੂੰ ਆਪਣੇ ਨਾਲ ਲੈ ਅਤੇ ਉਸ ਸੋਟੀ ਨੂੰ ਜਿਸ ਨਾਲ ਤੁਸੀਂ ਨੀਲ ਨਦੀ ਨੂੰ ਮਾਰਿਆ ਸੀ, ਆਪਣੇ ਹੱਥ ਵਿੱਚ ਲੈ ਕੇ ਚੱਲ।

Exodus 17:5 (UKJV) And the LORD said unto Moses, Go on before the people, and take with you of the elders of Israel; and your rod, wherewith you smote the river, take in yours hand, and go.

3ਪਰ ਲੋਕ ਉੱਥੇ ਪਾਣੀ ਲਈ ਪਿਆਸੇ ਸਨ ਅਤੇ ਉਹ ਮੋਸ਼ੇਹ ਦੇ ਵਿਰੁੱਧ ਬੁੜਬੁੜਾਉਂਦੇ ਸਨ। ਉਹਨਾਂ ਨੇ ਆਖਿਆ, “ਤੂੰ ਸਾਨੂੰ ਮਿਸਰ ਵਿੱਚੋਂ ਕਿਉਂ ਲਿਆਇਆ ਕਿ ਸਾਨੂੰ ਅਤੇ ਸਾਡੇ ਬੱਚਿਆਂ ਅਤੇ ਪਸ਼ੂਆਂ ਨੂੰ ਪਿਆਸ ਨਾਲ ਮਾਰਨ ਲਈ?”

4ਤਦ ਮੋਸ਼ੇਹ ਨੇ ਯਾਹਵੇਹ ਅੱਗੇ ਪੁਕਾਰ ਕੇ ਕਿਹਾ, “ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਉਹ ਮੈਨੂੰ ਪੱਥਰ ਮਾਰਨ ਲਈ ਲਗਭਗ ਹੀ ਤਿਆਰ ਹਨ।”

5ਯਾਹਵੇਹ ਨੇ ਮੋਸ਼ੇਹ ਨੂੰ ਜਵਾਬ ਦਿੱਤਾ, “ਲੋਕਾਂ ਦੇ ਸਾਹਮਣੇ ਜਾਹ ਇਸਰਾਏਲ ਦੇ ਕੁਝ ਬਜ਼ੁਰਗਾਂ ਨੂੰ ਆਪਣੇ ਨਾਲ ਲੈ ਅਤੇ ਉਸ ਸੋਟੀ ਨੂੰ ਜਿਸ ਨਾਲ ਤੁਸੀਂ ਨੀਲ ਨਦੀ ਨੂੰ ਮਾਰਿਆ ਸੀ, ਆਪਣੇ ਹੱਥ ਵਿੱਚ ਲੈ ਕੇ ਚੱਲ।

6ਮੈਂ ਉੱਥੇ ਹੋਰੇਬ ਦੀ ਚੱਟਾਨ ਕੋਲ ਤੁਹਾਡੇ ਸਾਹਮਣੇ ਖੜ੍ਹਾ ਹੋਵਾਂਗਾ। ਚੱਟਾਨ ਨੂੰ ਮਰਨ ਅਤੇ ਉਸ ਵਿੱਚੋਂ ਲੋਕਾਂ ਦੇ ਪੀਣ ਲਈ ਪਾਣੀ ਨਿੱਕਲੇਗਾ।” ਇਸ ਲਈ ਮੋਸ਼ੇਹ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਾਹਮਣੇ ਅਜਿਹਾ ਕੀਤਾ।

7ਅਤੇ ਉਸ ਨੇ ਇਸ ਜਗ੍ਹਾ ਦਾ ਨਾਮ ਮੱਸਾਹ ਅਤੇ ਮਰੀਬਾਹ ਰੱਖਿਆ ਕਿਉਂਕਿ ਇਸਰਾਏਲੀ ਝਗੜਾ ਕਰਦੇ ਸਨ ਅਤੇ ਉਹਨਾਂ ਨੇ ਇਹ ਕਹਿ ਕੇ ਯਾਹਵੇਹ ਨੂੰ ਪਰਖਿਆ ਸੀ, “ਕੀ ਯਾਹਵੇਹ ਸਾਡੇ ਵਿੱਚ ਹੈ ਜਾਂ ਨਹੀਂ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.