ਕੂਚ 17

ਅਮਾਲੇਕੀ ਆਏ ਅਤੇ ਰਫ਼ੀਦੀਮ ਵਿੱਚ ਇਸਰਾਏਲੀਆਂ ਉੱਤੇ ਹਮਲਾ ਕੀਤਾ।

Exodus 17:8 (UKJV) Then came Amalek, and fought with Israel in Rephidim.

6ਮੈਂ ਉੱਥੇ ਹੋਰੇਬ ਦੀ ਚੱਟਾਨ ਕੋਲ ਤੁਹਾਡੇ ਸਾਹਮਣੇ ਖੜ੍ਹਾ ਹੋਵਾਂਗਾ। ਚੱਟਾਨ ਨੂੰ ਮਰਨ ਅਤੇ ਉਸ ਵਿੱਚੋਂ ਲੋਕਾਂ ਦੇ ਪੀਣ ਲਈ ਪਾਣੀ ਨਿੱਕਲੇਗਾ।” ਇਸ ਲਈ ਮੋਸ਼ੇਹ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਾਹਮਣੇ ਅਜਿਹਾ ਕੀਤਾ।

7ਅਤੇ ਉਸ ਨੇ ਇਸ ਜਗ੍ਹਾ ਦਾ ਨਾਮ ਮੱਸਾਹ ਅਤੇ ਮਰੀਬਾਹ ਰੱਖਿਆ ਕਿਉਂਕਿ ਇਸਰਾਏਲੀ ਝਗੜਾ ਕਰਦੇ ਸਨ ਅਤੇ ਉਹਨਾਂ ਨੇ ਇਹ ਕਹਿ ਕੇ ਯਾਹਵੇਹ ਨੂੰ ਪਰਖਿਆ ਸੀ, “ਕੀ ਯਾਹਵੇਹ ਸਾਡੇ ਵਿੱਚ ਹੈ ਜਾਂ ਨਹੀਂ?”

8ਅਮਾਲੇਕੀ ਆਏ ਅਤੇ ਰਫ਼ੀਦੀਮ ਵਿੱਚ ਇਸਰਾਏਲੀਆਂ ਉੱਤੇ ਹਮਲਾ ਕੀਤਾ।

9ਮੋਸ਼ੇਹ ਨੇ ਯੇਹੋਸ਼ੁਆ ਨੂੰ ਆਖਿਆ, “ਸਾਡੇ ਵਿੱਚੋਂ ਕੁਝ ਆਦਮੀਆਂ ਨੂੰ ਚੁਣੋ ਅਤੇ ਅਮਾਲੇਕੀਆਂ ਨਾਲ ਲੜਨ ਲਈ ਬਾਹਰ ਜਾਓ। ਕੱਲ੍ਹ ਮੈਂ ਆਪਣੇ ਹੱਥਾਂ ਵਿੱਚ ਪਰਮੇਸ਼ਵਰ ਦੀ ਸੋਟੀ ਲੈ ਕੇ ਪਹਾੜੀ ਦੀ ਚੋਟੀ ਤੇ ਖੜ੍ਹਾ ਹੋਵਾਂਗਾ।”

10ਇਸ ਲਈ ਯੇਹੋਸ਼ੁਆ ਨੇ ਮੋਸ਼ੇਹ ਦੇ ਹੁਕਮ ਅਨੁਸਾਰ ਅਮਾਲੇਕੀਆਂ ਨਾਲ ਲੜਿਆ ਅਤੇ ਮੋਸ਼ੇਹ, ਹਾਰੋਨ ਅਤੇ ਹੂਰ ਪਹਾੜੀ ਦੀ ਚੋਟੀ ਉੱਤੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.