1ਇਸਰਾਏਲੀਆਂ ਦੇ ਮਿਸਰ ਛੱਡਣ ਤੋਂ ਬਾਅਦ ਤੀਜੇ ਮਹੀਨੇ ਦੇ ਪਹਿਲੇ ਦਿਨ, ਸੀਨਾਈ ਉਜਾੜ ਵਿੱਚ ਆਏ।
2ਰਫ਼ੀਦੀਮ ਤੋਂ ਕੂਚ ਕਰਨ ਤੋਂ ਬਾਅਦ, ਉਹ ਸੀਨਾਈ ਦੀ ਉਜਾੜ ਵਿੱਚ ਦਾਖਲ ਹੋਏ ਅਤੇ ਇਸਰਾਏਲ ਨੇ ਉੱਥੇ ਪਹਾੜ ਦੇ ਸਾਹਮਣੇ ਉਜਾੜ ਵਿੱਚ ਡੇਰਾ ਲਾਇਆ।
3ਫਿਰ ਮੋਸ਼ੇਹ ਪਰਮੇਸ਼ਵਰ ਕੋਲ ਗਿਆ ਅਤੇ ਯਾਹਵੇਹ ਨੇ ਪਹਾੜ ਤੋਂ ਉਸਨੂੰ ਬੁਲਾਇਆ ਅਤੇ ਆਖਿਆ, “ਇਹ ਹੈ ਜੋ ਤੂੰ ਯਾਕੋਬ ਦੇ ਉੱਤਰਾਧਿਕਾਰੀਆਂ ਨੂੰ ਆਖਣਾ ਹੈ ਅਤੇ ਜੋ ਤੂੰ ਇਸਰਾਏਲ ਦੇ ਲੋਕਾਂ ਨੂੰ ਦੱਸਣਾ ਹੈ।