ਕੂਚ 19

ਇਸ ਲਈ ਮੋਸ਼ੇਹ ਨੇ ਵਾਪਸ ਜਾ ਕੇ ਲੋਕਾਂ ਦੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹਨਾਂ ਦੇ ਸਾਹਮਣੇ ਉਹ ਸਾਰੀਆਂ ਗੱਲਾਂ ਰੱਖੀਆਂ ਜੋ ਯਾਹਵੇਹ ਨੇ ਉਸਨੂੰ ਬੋਲਣ ਦਾ ਹੁਕਮ ਦਿੱਤਾ ਸੀ।

Exodus 19:7 (UKJV) And Moses came and called for the elders of the people, and laid before their faces all these words which the LORD commanded him.

5ਹੁਣ ਜੇ ਤੁਸੀਂ ਪੂਰੀ ਤਰ੍ਹਾਂ ਮੇਰਾ ਕਹਿਣਾ ਮੰਨੋਂਗੇ ਅਤੇ ਮੇਰੇ ਨੇਮ ਦੀ ਪਾਲਣਾ ਕਰੋਗੇ, ਤਾਂ ਸਾਰੀਆਂ ਕੌਮਾਂ ਵਿੱਚੋਂ ਤੁਸੀਂ ਮੇਰੀ ਕੀਮਤੀ ਜਾਇਦਾਦ ਹੋਵੋਗੇ। ਭਾਵੇਂ ਸਾਰੀ ਧਰਤੀ ਮੇਰੀ ਹੈ,

6ਤੂੰ ਮੇਰੇ ਲਈ ਜਾਜਕਾਂ ਦਾ ਰਾਜ ਅਤੇ ਇੱਕ ਪਵਿੱਤਰ ਕੌਮ ਹੋਵੇਂਗਾ।’ ਇਹ ਉਹ ਸ਼ਬਦ ਹਨ ਜੋ ਤੂੰ ਇਸਰਾਏਲੀਆਂ ਨੂੰ ਕਹਿਣੀਆਂ ਹਨ।”

7ਇਸ ਲਈ ਮੋਸ਼ੇਹ ਨੇ ਵਾਪਸ ਜਾ ਕੇ ਲੋਕਾਂ ਦੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹਨਾਂ ਦੇ ਸਾਹਮਣੇ ਉਹ ਸਾਰੀਆਂ ਗੱਲਾਂ ਰੱਖੀਆਂ ਜੋ ਯਾਹਵੇਹ ਨੇ ਉਸਨੂੰ ਬੋਲਣ ਦਾ ਹੁਕਮ ਦਿੱਤਾ ਸੀ।

8ਲੋਕਾਂ ਨੇ ਮਿਲ ਕੇ ਜਵਾਬ ਦਿੱਤਾ, “ਅਸੀਂ ਉਹ ਸਭ ਕੁਝ ਕਰਾਂਗੇ ਜੋ ਯਾਹਵੇਹ ਨੇ ਕਿਹਾ ਹੈ।” ਇਸ ਲਈ ਮੋਸ਼ੇਹ ਨੇ ਉਹਨਾਂ ਦੀਆਂ ਗੱਲਾਂ ਯਾਹਵੇਹ ਅੱਗੇ ਰੱਖੀਆਂ।

9ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਮੈਂ ਇੱਕ ਸੰਘਣੇ ਬੱਦਲ ਵਿੱਚ ਤੇਰੇ ਕੋਲ ਆਵਾਂਗਾ, ਤਾਂ ਜੋ ਲੋਕ ਮੈਨੂੰ ਤੇਰੇ ਨਾਲ ਗੱਲਾਂ ਕਰਦਿਆਂ ਸੁਣਨਗੇ ਅਤੇ ਹਮੇਸ਼ਾ ਤੇਰੇ ਉੱਤੇ ਭਰੋਸਾ ਰੱਖਣਗੇ।” ਫਿਰ ਮੋਸ਼ੇਹ ਨੇ ਯਾਹਵੇਹ ਨੂੰ ਦੱਸਿਆ ਕਿ ਲੋਕਾਂ ਨੇ ਕੀ ਕਿਹਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.