ਕੂਚ 19

ਲੋਕਾਂ ਨੇ ਮਿਲ ਕੇ ਜਵਾਬ ਦਿੱਤਾ, “ਅਸੀਂ ਉਹ ਸਭ ਕੁਝ ਕਰਾਂਗੇ ਜੋ ਯਾਹਵੇਹ ਨੇ ਕਿਹਾ ਹੈ।” ਇਸ ਲਈ ਮੋਸ਼ੇਹ ਨੇ ਉਹਨਾਂ ਦੀਆਂ ਗੱਲਾਂ ਯਾਹਵੇਹ ਅੱਗੇ ਰੱਖੀਆਂ।

Exodus 19:8 (UKJV) And all the people answered together, and said, All that the LORD has spoken we will do. And Moses returned the words of the people unto the LORD.

6ਤੂੰ ਮੇਰੇ ਲਈ ਜਾਜਕਾਂ ਦਾ ਰਾਜ ਅਤੇ ਇੱਕ ਪਵਿੱਤਰ ਕੌਮ ਹੋਵੇਂਗਾ।’ ਇਹ ਉਹ ਸ਼ਬਦ ਹਨ ਜੋ ਤੂੰ ਇਸਰਾਏਲੀਆਂ ਨੂੰ ਕਹਿਣੀਆਂ ਹਨ।”

7ਇਸ ਲਈ ਮੋਸ਼ੇਹ ਨੇ ਵਾਪਸ ਜਾ ਕੇ ਲੋਕਾਂ ਦੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹਨਾਂ ਦੇ ਸਾਹਮਣੇ ਉਹ ਸਾਰੀਆਂ ਗੱਲਾਂ ਰੱਖੀਆਂ ਜੋ ਯਾਹਵੇਹ ਨੇ ਉਸਨੂੰ ਬੋਲਣ ਦਾ ਹੁਕਮ ਦਿੱਤਾ ਸੀ।

8ਲੋਕਾਂ ਨੇ ਮਿਲ ਕੇ ਜਵਾਬ ਦਿੱਤਾ, “ਅਸੀਂ ਉਹ ਸਭ ਕੁਝ ਕਰਾਂਗੇ ਜੋ ਯਾਹਵੇਹ ਨੇ ਕਿਹਾ ਹੈ।” ਇਸ ਲਈ ਮੋਸ਼ੇਹ ਨੇ ਉਹਨਾਂ ਦੀਆਂ ਗੱਲਾਂ ਯਾਹਵੇਹ ਅੱਗੇ ਰੱਖੀਆਂ।

9ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਮੈਂ ਇੱਕ ਸੰਘਣੇ ਬੱਦਲ ਵਿੱਚ ਤੇਰੇ ਕੋਲ ਆਵਾਂਗਾ, ਤਾਂ ਜੋ ਲੋਕ ਮੈਨੂੰ ਤੇਰੇ ਨਾਲ ਗੱਲਾਂ ਕਰਦਿਆਂ ਸੁਣਨਗੇ ਅਤੇ ਹਮੇਸ਼ਾ ਤੇਰੇ ਉੱਤੇ ਭਰੋਸਾ ਰੱਖਣਗੇ।” ਫਿਰ ਮੋਸ਼ੇਹ ਨੇ ਯਾਹਵੇਹ ਨੂੰ ਦੱਸਿਆ ਕਿ ਲੋਕਾਂ ਨੇ ਕੀ ਕਿਹਾ ਸੀ।

10ਅਤੇ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਲੋਕਾਂ ਕੋਲ ਜਾਹ ਅਤੇ ਉਹਨਾਂ ਨੂੰ ਅੱਜ ਅਤੇ ਕੱਲ੍ਹ ਪਵਿੱਤਰ ਕਰ, ਅਤੇ ਉਹ ਆਪਣੇ ਕੱਪੜੇ ਧੋਣ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.