ਕੂਚ 2

ਜਦੋਂ ਬੱਚਾ ਵੱਡਾ ਹੋ ਗਿਆ, ਤਾਂ ਉਹ ਉਸਨੂੰ ਫ਼ਿਰਾਊਨ ਦੀ ਧੀ ਕੋਲ ਲੈ ਗਈ ਅਤੇ ਉਹ ਉਸਦਾ ਪੁੱਤਰ ਬਣ ਗਿਆ। ਉਸਨੇ ਉਸਦਾ ਨਾਮ ਇਹ ਆਖ ਕੇ ਮੋਸ਼ੇਹ ਰੱਖਿਆ, “ਕਿ ਮੈਂ ਉਸਨੂੰ ਪਾਣੀ ਵਿੱਚੋਂ ਬਾਹਰ ਕੱਢਿਆ।”

Exodus 2:10 (UKJV) And the child grew, and she brought him unto Pharaoh's daughter, and he became her son. And she called his name Moses: and she said, Because I drew him out of the water.

8ਫ਼ਿਰਾਊਨ ਦੀ ਧੀ ਨੇ ਜਵਾਬ ਦਿੱਤਾ, “ਹਾਂ, ਜਾਓ।” ਇਸ ਲਈ ਕੁੜੀ ਗਈ ਅਤੇ ਬੱਚੇ ਦੀ ਮਾਂ ਨੂੰ ਲੈ ਆਈ।

9ਫ਼ਿਰਾਊਨ ਦੀ ਧੀ ਨੇ ਉਸਨੂੰ ਕਿਹਾ, “ਇਸ ਬੱਚੇ ਨੂੰ ਲੈ ਜਾ ਅਤੇ ਇਸਨੂੰ ਮੇਰੇ ਲਈ ਦੁੱਧ ਪਿਲਾ ਅਤੇ ਮੈਂ ਤੈਨੂੰ ਮਜ਼ਦੂਰੀ ਦੇ ਦਿਆਂਗੀ।” ਇਸ ਲਈ ਔਰਤ ਨੇ ਬੱਚੇ ਨੂੰ ਚੁੱਕ ਕੇ ਦੁੱਧ ਪਿਲਾਇਆ।

10ਜਦੋਂ ਬੱਚਾ ਵੱਡਾ ਹੋ ਗਿਆ, ਤਾਂ ਉਹ ਉਸਨੂੰ ਫ਼ਿਰਾਊਨ ਦੀ ਧੀ ਕੋਲ ਲੈ ਗਈ ਅਤੇ ਉਹ ਉਸਦਾ ਪੁੱਤਰ ਬਣ ਗਿਆ। ਉਸਨੇ ਉਸਦਾ ਨਾਮ ਇਹ ਆਖ ਕੇ ਮੋਸ਼ੇਹ ਰੱਖਿਆ, “ਕਿ ਮੈਂ ਉਸਨੂੰ ਪਾਣੀ ਵਿੱਚੋਂ ਬਾਹਰ ਕੱਢਿਆ।”

11ਜਦੋਂ ਮੋਸ਼ੇਹ ਵੱਡਾ ਹੋ ਗਿਆ, ਇੱਕ ਦਿਨ, ਉਹ ਬਾਹਰ ਗਿਆ ਜਿੱਥੇ ਉਸਦੇ ਆਪਣੇ ਲੋਕ ਸਨ ਅਤੇ ਉਸਨੇ ਉਹਨਾਂ ਦੀ ਸਖ਼ਤ ਮਿਹਨਤ ਨੂੰ ਦੇਖਿਆ। ਉਸਨੇ ਇੱਕ ਮਿਸਰੀ ਨੂੰ ਇੱਕ ਇਬਰਾਨੀ ਨੂੰ ਕੁੱਟਦੇ ਹੋਏ ਦੇਖਿਆ, ਜੋ ਉਸਦੇ ਆਪਣੇ ਲੋਕਾਂ ਵਿੱਚੋਂ ਇੱਕ ਸੀ।

12ਇਧਰ ਉਧਰ ਵੇਖ ਕੇ ਅਤੇ ਜਦੋਂ ਕਿਸੇ ਨੂੰ ਨਾ ਦੇਖਿਆ ਤਾਂ ਉਸ ਨੇ ਮਿਸਰੀ ਨੂੰ ਮਾਰ ਕੇ ਰੇਤ ਵਿੱਚ ਲੁਕਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.