ਕੂਚ 2

ਜਦੋਂ ਮੋਸ਼ੇਹ ਵੱਡਾ ਹੋ ਗਿਆ, ਇੱਕ ਦਿਨ, ਉਹ ਬਾਹਰ ਗਿਆ ਜਿੱਥੇ ਉਸਦੇ ਆਪਣੇ ਲੋਕ ਸਨ ਅਤੇ ਉਸਨੇ ਉਹਨਾਂ ਦੀ ਸਖ਼ਤ ਮਿਹਨਤ ਨੂੰ ਦੇਖਿਆ। ਉਸਨੇ ਇੱਕ ਮਿਸਰੀ ਨੂੰ ਇੱਕ ਇਬਰਾਨੀ ਨੂੰ ਕੁੱਟਦੇ ਹੋਏ ਦੇਖਿਆ, ਜੋ ਉਸਦੇ ਆਪਣੇ ਲੋਕਾਂ ਵਿੱਚੋਂ ਇੱਕ ਸੀ।

Exodus 2:11 (UKJV) And it came to pass in those days, when Moses was grown, that he went out unto his brethren, and looked on their burdens: and he spied an Egyptian smiting an Hebrew, one of his brethren.

9ਫ਼ਿਰਾਊਨ ਦੀ ਧੀ ਨੇ ਉਸਨੂੰ ਕਿਹਾ, “ਇਸ ਬੱਚੇ ਨੂੰ ਲੈ ਜਾ ਅਤੇ ਇਸਨੂੰ ਮੇਰੇ ਲਈ ਦੁੱਧ ਪਿਲਾ ਅਤੇ ਮੈਂ ਤੈਨੂੰ ਮਜ਼ਦੂਰੀ ਦੇ ਦਿਆਂਗੀ।” ਇਸ ਲਈ ਔਰਤ ਨੇ ਬੱਚੇ ਨੂੰ ਚੁੱਕ ਕੇ ਦੁੱਧ ਪਿਲਾਇਆ।

10ਜਦੋਂ ਬੱਚਾ ਵੱਡਾ ਹੋ ਗਿਆ, ਤਾਂ ਉਹ ਉਸਨੂੰ ਫ਼ਿਰਾਊਨ ਦੀ ਧੀ ਕੋਲ ਲੈ ਗਈ ਅਤੇ ਉਹ ਉਸਦਾ ਪੁੱਤਰ ਬਣ ਗਿਆ। ਉਸਨੇ ਉਸਦਾ ਨਾਮ ਇਹ ਆਖ ਕੇ ਮੋਸ਼ੇਹ ਰੱਖਿਆ, “ਕਿ ਮੈਂ ਉਸਨੂੰ ਪਾਣੀ ਵਿੱਚੋਂ ਬਾਹਰ ਕੱਢਿਆ।”

11ਜਦੋਂ ਮੋਸ਼ੇਹ ਵੱਡਾ ਹੋ ਗਿਆ, ਇੱਕ ਦਿਨ, ਉਹ ਬਾਹਰ ਗਿਆ ਜਿੱਥੇ ਉਸਦੇ ਆਪਣੇ ਲੋਕ ਸਨ ਅਤੇ ਉਸਨੇ ਉਹਨਾਂ ਦੀ ਸਖ਼ਤ ਮਿਹਨਤ ਨੂੰ ਦੇਖਿਆ। ਉਸਨੇ ਇੱਕ ਮਿਸਰੀ ਨੂੰ ਇੱਕ ਇਬਰਾਨੀ ਨੂੰ ਕੁੱਟਦੇ ਹੋਏ ਦੇਖਿਆ, ਜੋ ਉਸਦੇ ਆਪਣੇ ਲੋਕਾਂ ਵਿੱਚੋਂ ਇੱਕ ਸੀ।

12ਇਧਰ ਉਧਰ ਵੇਖ ਕੇ ਅਤੇ ਜਦੋਂ ਕਿਸੇ ਨੂੰ ਨਾ ਦੇਖਿਆ ਤਾਂ ਉਸ ਨੇ ਮਿਸਰੀ ਨੂੰ ਮਾਰ ਕੇ ਰੇਤ ਵਿੱਚ ਲੁਕਾ ਦਿੱਤਾ।

13ਅਗਲੇ ਦਿਨ ਉਹ ਬਾਹਰ ਗਿਆ ਅਤੇ ਦੋ ਇਬਰਾਨੀਆਂ ਨੂੰ ਲੜਦੇ ਦੇਖਿਆ। ਉਸ ਨੇ ਗਲਤੀ ਕਰਨ ਵਾਲੇ ਨੂੰ ਪੁੱਛਿਆ, “ਤੂੰ ਆਪਣੇ ਸਾਥੀ ਇਬਰਾਨੀ ਨੂੰ ਕਿਉਂ ਮਾਰ ਰਿਹਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.