ਕੂਚ 2

ਹੁਣ ਮਿਦਯਾਨ ਦੇ ਇੱਕ ਜਾਜਕ ਦੀਆਂ ਸੱਤ ਧੀਆਂ ਸਨ ਅਤੇ ਉਹ ਪਾਣੀ ਭਰਨ ਅਤੇ ਆਪਣੇ ਪਿਉ ਦੇ ਝੁੰਡ ਨੂੰ ਪਾਣੀ ਪਿਲਾਉਣ ਲਈ ਟੋਏ ਭਰਨ ਆਈਆਂ।

Exodus 2:16 (UKJV) Now the priest of Midian had seven daughters: and they came and drew water, and filled the troughs to water their father's flock.

14ਉਸ ਆਦਮੀ ਨੇ ਕਿਹਾ, “ਤੈਨੂੰ ਕਿਸ ਨੇ ਸਾਡੇ ਉੱਤੇ ਹਾਕਮ ਅਤੇ ਨਿਆਂਕਾਰ ਬਣਾਇਆ? ਕੀ ਤੂੰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ਜਿਸ ਤਰ੍ਹਾਂ ਤੂੰ ਉਸ ਮਿਸਰੀ ਨੂੰ ਮਾਰਿਆ ਸੀ?” ਤਦ ਮੋਸ਼ੇਹ ਡਰ ਗਿਆ ਅਤੇ ਸੋਚਿਆ, “ਜੋ ਮੈਂ ਕੀਤਾ ਹੈ, ਉਹ ਜ਼ਰੂਰ ਪਤਾ ਲੱਗ ਗਿਆ ਹੋਵੇਗਾ।”

15ਜਦੋਂ ਫ਼ਿਰਾਊਨ ਨੇ ਇਹ ਸੁਣਿਆ ਤਾਂ ਉਸਨੇ ਮੋਸ਼ੇਹ ਨੂੰ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਮੋਸ਼ੇਹ ਫ਼ਿਰਾਊਨ ਤੋਂ ਭੱਜ ਗਿਆ ਅਤੇ ਮਿਦਯਾਨ ਵਿੱਚ ਰਹਿਣ ਲਈ ਚਲਾ ਗਿਆ, ਜਿੱਥੇ ਉਹ ਇੱਕ ਖੂਹ ਕੋਲ ਬੈਠ ਗਿਆ।

16ਹੁਣ ਮਿਦਯਾਨ ਦੇ ਇੱਕ ਜਾਜਕ ਦੀਆਂ ਸੱਤ ਧੀਆਂ ਸਨ ਅਤੇ ਉਹ ਪਾਣੀ ਭਰਨ ਅਤੇ ਆਪਣੇ ਪਿਉ ਦੇ ਝੁੰਡ ਨੂੰ ਪਾਣੀ ਪਿਲਾਉਣ ਲਈ ਟੋਏ ਭਰਨ ਆਈਆਂ।

17ਕੁਝ ਚਰਵਾਹੇ ਆਏ ਅਤੇ ਉਹਨਾਂ ਨੂੰ ਭਜਾ ਦਿੱਤਾ, ਪਰ ਮੋਸ਼ੇਹ ਉੱਠਿਆ ਅਤੇ ਉਹਨਾਂ ਦੇ ਬਚਾਅ ਲਈ ਆਇਆ ਅਤੇ ਉਹਨਾਂ ਦੇ ਝੁੰਡ ਨੂੰ ਪਾਣੀ ਪਿਲਾਇਆ।

18ਜਦੋਂ ਕੁੜੀਆਂ ਆਪਣੇ ਪਿਤਾ ਰਊਏਲ ਕੋਲ ਵਾਪਸ ਆਈਆਂ, ਉਸਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਅੱਜ ਕਿਵੇਂ ਇੰਨੀ ਜਲਦੀ ਵਾਪਸ ਆ ਗਈਆਂ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.