ਕੂਚ 2

ਦਾਸੀ ਨੇ ਟੋਕਰੀ ਨੂੰ ਖੋਲ੍ਹਿਆ ਅਤੇ ਬੱਚੇ ਨੂੰ ਦੇਖਿਆ। ਉਹ ਰੋ ਰਿਹਾ ਸੀ ਅਤੇ ਉਸ ਨੂੰ ਬੱਚੇ ਤੇ ਤਰਸ ਆਇਆ। ਉਸਨੇ ਕਿਹਾ, “ਇਹ ਇਬਰਾਨੀ ਬੱਚਿਆਂ ਵਿੱਚੋਂ ਇੱਕ ਹੈ।”

Exodus 2:6 (UKJV) And when she had opened it, she saw the child: and, behold, the babe wept. And she had compassion on him, and said, This is one of the Hebrews' children.

4ਉਸ ਦੀ ਭੈਣ ਕੁਝ ਦੂਰੀ ਤੇ ਖੜ੍ਹੀ ਸੀ ਤਾਂ ਜੋ ਵੇਖ ਸਕੇ ਕਿ ਉਸ ਨਾਲ ਕੀ ਹੋਵੇਗਾ।

5ਤਦ ਫ਼ਿਰਾਊਨ ਦੀ ਧੀ ਨੀਲ ਨਦੀ ਉੱਤੇ ਨਹਾਉਣ ਲਈ ਆਈ ਅਤੇ ਉਸ ਦੀਆਂ ਦਾਸੀਆਂ ਨਦੀ ਦੇ ਕੰਢੇ ਤੁਰ ਰਹੀਆਂ ਸਨ। ਉਸਨੇ ਕਾਨਿਆਂ ਦੇ ਵਿਚਕਾਰ ਟੋਕਰੀ ਦੇਖੀ ਅਤੇ ਆਪਣੀ ਦਾਸੀ ਨੂੰ ਟੋਕਰੀ ਲੈਣ ਲਈ ਭੇਜਿਆ।

6ਦਾਸੀ ਨੇ ਟੋਕਰੀ ਨੂੰ ਖੋਲ੍ਹਿਆ ਅਤੇ ਬੱਚੇ ਨੂੰ ਦੇਖਿਆ। ਉਹ ਰੋ ਰਿਹਾ ਸੀ ਅਤੇ ਉਸ ਨੂੰ ਬੱਚੇ ਤੇ ਤਰਸ ਆਇਆ। ਉਸਨੇ ਕਿਹਾ, “ਇਹ ਇਬਰਾਨੀ ਬੱਚਿਆਂ ਵਿੱਚੋਂ ਇੱਕ ਹੈ।”

7ਤਦ ਉਸ ਦੀ ਭੈਣ ਨੇ ਫ਼ਿਰਾਊਨ ਦੀ ਧੀ ਨੂੰ ਪੁੱਛਿਆ, “ਕੀ ਮੈਂ ਜਾ ਕੇ ਇਬਰਾਨੀ ਤੀਵੀਂਆਂ ਵਿੱਚੋਂ ਇੱਕ ਨੂੰ ਤੇਰੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਉਣ ਲਈ ਲਿਆਵਾਂ?”

8ਫ਼ਿਰਾਊਨ ਦੀ ਧੀ ਨੇ ਜਵਾਬ ਦਿੱਤਾ, “ਹਾਂ, ਜਾਓ।” ਇਸ ਲਈ ਕੁੜੀ ਗਈ ਅਤੇ ਬੱਚੇ ਦੀ ਮਾਂ ਨੂੰ ਲੈ ਆਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.