ਕੂਚ 2

ਫ਼ਿਰਾਊਨ ਦੀ ਧੀ ਨੇ ਜਵਾਬ ਦਿੱਤਾ, “ਹਾਂ, ਜਾਓ।” ਇਸ ਲਈ ਕੁੜੀ ਗਈ ਅਤੇ ਬੱਚੇ ਦੀ ਮਾਂ ਨੂੰ ਲੈ ਆਈ।

Exodus 2:8 (UKJV) And Pharaoh's daughter said to her, Go. And the maid went and called the child's mother.

6ਦਾਸੀ ਨੇ ਟੋਕਰੀ ਨੂੰ ਖੋਲ੍ਹਿਆ ਅਤੇ ਬੱਚੇ ਨੂੰ ਦੇਖਿਆ। ਉਹ ਰੋ ਰਿਹਾ ਸੀ ਅਤੇ ਉਸ ਨੂੰ ਬੱਚੇ ਤੇ ਤਰਸ ਆਇਆ। ਉਸਨੇ ਕਿਹਾ, “ਇਹ ਇਬਰਾਨੀ ਬੱਚਿਆਂ ਵਿੱਚੋਂ ਇੱਕ ਹੈ।”

7ਤਦ ਉਸ ਦੀ ਭੈਣ ਨੇ ਫ਼ਿਰਾਊਨ ਦੀ ਧੀ ਨੂੰ ਪੁੱਛਿਆ, “ਕੀ ਮੈਂ ਜਾ ਕੇ ਇਬਰਾਨੀ ਤੀਵੀਂਆਂ ਵਿੱਚੋਂ ਇੱਕ ਨੂੰ ਤੇਰੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਉਣ ਲਈ ਲਿਆਵਾਂ?”

8ਫ਼ਿਰਾਊਨ ਦੀ ਧੀ ਨੇ ਜਵਾਬ ਦਿੱਤਾ, “ਹਾਂ, ਜਾਓ।” ਇਸ ਲਈ ਕੁੜੀ ਗਈ ਅਤੇ ਬੱਚੇ ਦੀ ਮਾਂ ਨੂੰ ਲੈ ਆਈ।

9ਫ਼ਿਰਾਊਨ ਦੀ ਧੀ ਨੇ ਉਸਨੂੰ ਕਿਹਾ, “ਇਸ ਬੱਚੇ ਨੂੰ ਲੈ ਜਾ ਅਤੇ ਇਸਨੂੰ ਮੇਰੇ ਲਈ ਦੁੱਧ ਪਿਲਾ ਅਤੇ ਮੈਂ ਤੈਨੂੰ ਮਜ਼ਦੂਰੀ ਦੇ ਦਿਆਂਗੀ।” ਇਸ ਲਈ ਔਰਤ ਨੇ ਬੱਚੇ ਨੂੰ ਚੁੱਕ ਕੇ ਦੁੱਧ ਪਿਲਾਇਆ।

10ਜਦੋਂ ਬੱਚਾ ਵੱਡਾ ਹੋ ਗਿਆ, ਤਾਂ ਉਹ ਉਸਨੂੰ ਫ਼ਿਰਾਊਨ ਦੀ ਧੀ ਕੋਲ ਲੈ ਗਈ ਅਤੇ ਉਹ ਉਸਦਾ ਪੁੱਤਰ ਬਣ ਗਿਆ। ਉਸਨੇ ਉਸਦਾ ਨਾਮ ਇਹ ਆਖ ਕੇ ਮੋਸ਼ੇਹ ਰੱਖਿਆ, “ਕਿ ਮੈਂ ਉਸਨੂੰ ਪਾਣੀ ਵਿੱਚੋਂ ਬਾਹਰ ਕੱਢਿਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.