ਕੂਚ 20

ਕਿਉਂਕਿ ਛੇ ਦਿਨਾਂ ਵਿੱਚ ਯਾਹਵੇਹ ਨੇ ਅਕਾਸ਼ ਅਤੇ ਧਰਤੀ, ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ ਬਣਾਇਆ, ਪਰ ਸੱਤਵੇਂ ਦਿਨ ਉਸਨੇ ਆਰਾਮ ਕੀਤਾ। ਇਸ ਲਈ ਯਾਹਵੇਹ ਨੇ ਸਬਤ ਦੇ ਦਿਨ ਨੂੰ ਅਸੀਸ ਦਿੱਤੀ ਅਤੇ ਇਸਨੂੰ ਪਵਿੱਤਰ ਬਣਾਇਆ।

Exodus 20:11 (UKJV) For in six days the LORD made heaven and earth, the sea, and all that in them is, and rested the seventh day: wherefore the LORD blessed the sabbath day, and hallowed it.

9ਛੇ ਦਿਨ ਤੁਸੀਂ ਮਿਹਨਤ ਕਰੋ ਅਤੇ ਆਪਣਾ ਸਾਰਾ ਕੰਮ ਕਰੋ,

10ਪਰ ਸੱਤਵਾਂ ਦਿਨ ਯਾਹਵੇਹ ਤੁਹਾਡੇ ਪਰਮੇਸ਼ਵਰ ਲਈ ਸਬਤ ਦਾ ਦਿਨ ਹੈ। ਉਸ ਦਿਨ ਤੁਸੀਂ ਕੋਈ ਕੰਮ ਨਾ ਕਰੋ, ਨਾ ਤੁਸੀਂ, ਨਾ ਤੁਹਾਡੇ ਪੁੱਤਰ, ਨਾ ਤੁਹਾਡੀ ਧੀ, ਨਾ ਤੁਹਾਡੇ ਦਾਸ ਨਾ ਦਾਸੀ, ਨਾ ਤੁਹਾਡੇ ਪਸ਼ੂ, ਨਾ ਕੋਈ ਪਰਦੇਸੀ ਜੋ ਤੁਹਾਡੇ ਨਗਰਾਂ ਵਿੱਚ ਵੱਸਦਾ ਹੈ।

11ਕਿਉਂਕਿ ਛੇ ਦਿਨਾਂ ਵਿੱਚ ਯਾਹਵੇਹ ਨੇ ਅਕਾਸ਼ ਅਤੇ ਧਰਤੀ, ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ ਬਣਾਇਆ, ਪਰ ਸੱਤਵੇਂ ਦਿਨ ਉਸਨੇ ਆਰਾਮ ਕੀਤਾ। ਇਸ ਲਈ ਯਾਹਵੇਹ ਨੇ ਸਬਤ ਦੇ ਦਿਨ ਨੂੰ ਅਸੀਸ ਦਿੱਤੀ ਅਤੇ ਇਸਨੂੰ ਪਵਿੱਤਰ ਬਣਾਇਆ।

12ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਸਤਿਕਾਰ ਕਰ, ਤਾਂ ਜੋ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦਿੰਦਾ ਹੈ।

13ਤੂੰ ਕਤਲ ਨਾ ਕਰਨਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.