ਕੂਚ 20

ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦਾ ਨਾਮ ਵਿਅਰਥ ਨਾ ਲੈਣਾ, ਕਿਉਂਕਿ ਜੋ ਕੋਈ ਉਸਦਾ ਨਾਮ ਵਿਅਰਥ ਲੈਂਦਾ ਹੈ, ਯਾਹਵੇਹ ਉਸਨੂੰ ਨਿਰਦੋਸ਼ ਨਾ ਠਹਿਰਾਵੇਗਾ।

Exodus 20:7 (UKJV) You shall not take the name of the LORD your God in vain; for the LORD will not hold him guiltless that takes his name in vain.

5ਤੁਸੀਂ ਉਹਨਾਂ ਦੇ ਅੱਗੇ ਮੱਥਾ ਨਾ ਟੇਕਣਾ ਅਤੇ ਨਾ ਹੀ ਉਹਨਾਂ ਦੀ ਪੂਜਾ ਕਰਨਾ ਕਿਉਂਕਿ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਇੱਕ ਅਣਖ ਵਾਲਾ ਪਰਮੇਸ਼ਵਰ ਹਾਂ, ਜਿਹੜਾ ਪੁਰਖਿਆਂ ਦੀ ਬੁਰਿਆਈ ਦੀ ਸਜ਼ਾ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।

6ਪਰ ਉਹਨਾਂ ਹਜ਼ਾਰਾਂ ਪੀੜ੍ਹੀਆਂ ਨੂੰ ਪਿਆਰ ਕਰਦਾ ਹਾਂ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰਦੇ ਹਨ।

7ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦਾ ਨਾਮ ਵਿਅਰਥ ਨਾ ਲੈਣਾ, ਕਿਉਂਕਿ ਜੋ ਕੋਈ ਉਸਦਾ ਨਾਮ ਵਿਅਰਥ ਲੈਂਦਾ ਹੈ, ਯਾਹਵੇਹ ਉਸਨੂੰ ਨਿਰਦੋਸ਼ ਨਾ ਠਹਿਰਾਵੇਗਾ।

8ਸਬਤ ਦੇ ਦਿਨ ਨੂੰ ਪਵਿੱਤਰ ਸਮਝ ਕੇ ਯਾਦ ਰੱਖ।

9ਛੇ ਦਿਨ ਤੁਸੀਂ ਮਿਹਨਤ ਕਰੋ ਅਤੇ ਆਪਣਾ ਸਾਰਾ ਕੰਮ ਕਰੋ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.