ਕੂਚ 21

ਜੇ ਉਹ ਇਕੱਲਾ ਆਇਆ ਹੈ, ਤਾਂ ਉਸ ਨੂੰ ਇਕੱਲਾ ਜਾਣਾ ਚਾਹੀਦਾ ਹੈ ਅਤੇ ਜੇ ਉਹ ਕਿਸੇ ਔਰਤ ਦਾ ਪਤੀ ਹੈ, ਤਾਂ ਉਸਦੀ ਪਤਨੀ ਵੀ ਉਸਦੇ ਨਾਲ ਵਾਪਸ ਚਲੀ ਜਾਵੇ।

Exodus 21:3 (UKJV) If he came in by himself, he shall go out by himself: if he were married, then his wife shall go out with him.

1“ਇਹ ਉਹ ਕਾਨੂੰਨ ਹਨ ਜਿਹੜੇ ਤੂੰ ਉਨ੍ਹਾਂ ਦੇ ਅੱਗੇ ਰੱਖੇਗਾ।

2“ਜੇ ਤੁਸੀਂ ਇੱਕ ਇਬਰਾਨੀ ਨੌਕਰ ਨੂੰ ਖਰੀਦਦੇ ਹੋ, ਤਾਂ ਉਹ ਛੇ ਸਾਲ ਲਈ ਤੁਹਾਡੀ ਸੇਵਾ ਕਰੇਗਾ। ਪਰ ਸੱਤਵੇਂ ਸਾਲ ਵਿੱਚ, ਉਹ ਬਿਨਾਂ ਕਿਸੇ ਭੁਗਤਾਨ ਦੇ, ਅਜ਼ਾਦ ਹੋ ਕੇ ਚਲਿਆ ਜਾਵੇ।

3ਜੇ ਉਹ ਇਕੱਲਾ ਆਇਆ ਹੈ, ਤਾਂ ਉਸ ਨੂੰ ਇਕੱਲਾ ਜਾਣਾ ਚਾਹੀਦਾ ਹੈ ਅਤੇ ਜੇ ਉਹ ਕਿਸੇ ਔਰਤ ਦਾ ਪਤੀ ਹੈ, ਤਾਂ ਉਸਦੀ ਪਤਨੀ ਵੀ ਉਸਦੇ ਨਾਲ ਵਾਪਸ ਚਲੀ ਜਾਵੇ।

4ਜੇਕਰ ਉਸਦਾ ਮਾਲਕ ਉਸਨੂੰ ਇੱਕ ਪਤਨੀ ਦੇਵੇ ਅਤੇ ਉਹ ਉਸਦੇ ਪੁੱਤਰ ਜਾਂ ਧੀਆਂ ਨੂੰ ਜਨਮ ਦਿੰਦੀ ਹੈ, ਤਾਂ ਔਰਤ ਅਤੇ ਉਸਦੇ ਬੱਚੇ ਉਸਦੇ ਮਾਲਕ ਦੇ ਹੋਣਗੇ, ਅਤੇ ਸਿਰਫ ਆਦਮੀ ਅਜ਼ਾਦ ਹੋਵੇਗਾ।

5“ਪਰ ਜੇ ਨੌਕਰ ਇਹ ਐਲਾਨ ਕਰਦਾ ਹੈ ਕਿ ਮੈਂ ਆਪਣੇ ਮਾਲਕ ਅਤੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਪਿਆਰ ਕਰਦਾ ਹਾਂ ਅਤੇ ਅਜ਼ਾਦ ਨਹੀਂ ਹੋਣਾ ਚਾਹੁੰਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.