2“ਜੇ ਤੁਸੀਂ ਇੱਕ ਇਬਰਾਨੀ ਨੌਕਰ ਨੂੰ ਖਰੀਦਦੇ ਹੋ, ਤਾਂ ਉਹ ਛੇ ਸਾਲ ਲਈ ਤੁਹਾਡੀ ਸੇਵਾ ਕਰੇਗਾ। ਪਰ ਸੱਤਵੇਂ ਸਾਲ ਵਿੱਚ, ਉਹ ਬਿਨਾਂ ਕਿਸੇ ਭੁਗਤਾਨ ਦੇ, ਅਜ਼ਾਦ ਹੋ ਕੇ ਚਲਿਆ ਜਾਵੇ।
3ਜੇ ਉਹ ਇਕੱਲਾ ਆਇਆ ਹੈ, ਤਾਂ ਉਸ ਨੂੰ ਇਕੱਲਾ ਜਾਣਾ ਚਾਹੀਦਾ ਹੈ ਅਤੇ ਜੇ ਉਹ ਕਿਸੇ ਔਰਤ ਦਾ ਪਤੀ ਹੈ, ਤਾਂ ਉਸਦੀ ਪਤਨੀ ਵੀ ਉਸਦੇ ਨਾਲ ਵਾਪਸ ਚਲੀ ਜਾਵੇ।
4ਜੇਕਰ ਉਸਦਾ ਮਾਲਕ ਉਸਨੂੰ ਇੱਕ ਪਤਨੀ ਦੇਵੇ ਅਤੇ ਉਹ ਉਸਦੇ ਪੁੱਤਰ ਜਾਂ ਧੀਆਂ ਨੂੰ ਜਨਮ ਦਿੰਦੀ ਹੈ, ਤਾਂ ਔਰਤ ਅਤੇ ਉਸਦੇ ਬੱਚੇ ਉਸਦੇ ਮਾਲਕ ਦੇ ਹੋਣਗੇ, ਅਤੇ ਸਿਰਫ ਆਦਮੀ ਅਜ਼ਾਦ ਹੋਵੇਗਾ।
5“ਪਰ ਜੇ ਨੌਕਰ ਇਹ ਐਲਾਨ ਕਰਦਾ ਹੈ ਕਿ ਮੈਂ ਆਪਣੇ ਮਾਲਕ ਅਤੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਪਿਆਰ ਕਰਦਾ ਹਾਂ ਅਤੇ ਅਜ਼ਾਦ ਨਹੀਂ ਹੋਣਾ ਚਾਹੁੰਦਾ।
6ਫਿਰ ਉਸਦੇ ਮਾਲਕ ਨੂੰ ਉਸ ਨੌਕਰ ਨੂੰ ਪਰਮੇਸ਼ਵਰ ਦੇ ਸਾਹਮਣੇ ਲੈ ਜਾਣਾ ਚਾਹੀਦਾ ਹੈ। ਉਹ ਉਸਨੂੰ ਦਰਵਾਜ਼ੇ ਜਾਂ ਦਰਵਾਜ਼ੇ ਦੀ ਚੌਂਕੀ ਤੇ ਲੈ ਜਾਵੇਗਾ ਅਤੇ ਉਸ ਦੇ ਕੰਨ ਸੂਏ ਨਾਲ ਵਿੰਨ੍ਹ ਦੇਵੇ। ਫਿਰ ਉਹ ਜੀਵਨ ਭਰ ਉਸਦਾ ਸੇਵਕ ਬਣਿਆ ਰਹੇਗਾ।