19“ਆਪਣੀ ਜ਼ਮੀਨ ਦੇ ਸਭ ਤੋਂ ਉੱਤਮ ਫਲਾਂ ਨੂੰ ਯਾਹਵੇਹ ਆਪਣੇ ਪਰਮੇਸ਼ਵਰ ਦੇ ਘਰ ਲਿਆਓ। “ਬੱਕਰੀ ਦੇ ਬੱਚੇ ਨੂੰ ਉਸਦੀ ਮਾਂ ਦੇ ਦੁੱਧ ਵਿੱਚ ਨਾ ਪਕਾਓ।
20“ਵੇਖੋ, ਮੈਂ ਇੱਕ ਦੂਤ ਨੂੰ ਤੁਹਾਡੇ ਅੱਗੇ ਭੇਜ ਰਿਹਾ ਹਾਂ ਜੋ ਰਸਤੇ ਵਿੱਚ ਤੁਹਾਡੀ ਰਾਖੀ ਕਰੇਗਾ ਅਤੇ ਤੁਹਾਨੂੰ ਉਸ ਥਾਂ ਤੇ ਲੈ ਜਾਵੇਗਾ ਜਿਹੜਾ ਮੈਂ ਤਿਆਰ ਕੀਤਾ ਹੈ।
21ਉਸ ਵੱਲ ਧਿਆਨ ਦਿਓ ਅਤੇ ਸੁਣੋ ਕਿ ਉਹ ਕੀ ਕਹਿੰਦਾ ਹੈ। ਉਸ ਦੇ ਵਿਰੁੱਧ ਬਗਾਵਤ ਨਾ ਕਰੋ, ਉਹ ਤੁਹਾਡੀ ਬਗਾਵਤ ਨੂੰ ਮਾਫ਼ ਨਹੀਂ ਕਰੇਗਾ, ਕਿਉਂਕਿ ਮੇਰਾ ਨਾਮ ਉਸ ਵਿੱਚ ਹੈ।
22ਜੇ ਤੁਸੀਂ ਉਸ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣੋ ਅਤੇ ਉਹ ਸਭ ਕੁਝ ਕਰੋ ਜੋ ਮੈਂ ਆਖਦਾ ਹਾਂ, ਤਾਂ ਮੈਂ ਤੁਹਾਡੇ ਦੁਸ਼ਮਣਾਂ ਦਾ ਵੈਰੀ ਹੋਵਾਂਗਾ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧ ਕਰਾਂਗਾ।
23ਮੇਰਾ ਦੂਤ ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਪਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ਼ ਵਿੱਚ ਲਿਆਵੇਗਾ ਅਤੇ ਮੈਂ ਉਹਨਾਂ ਨੂੰ ਮਿਟਾ ਦਿਆਂਗਾ।