ਕੂਚ 23

ਉਹਨਾਂ ਦੇ ਦੇਵਤਿਆਂ ਅੱਗੇ ਮੱਥਾ ਨਾ ਟੇਕੋ, ਨਾ ਉਹਨਾਂ ਦੀ ਪੂਜਾ ਕਰੋ ਅਤੇ ਨਾ ਹੀ ਉਹਨਾਂ ਵਰਗੇ ਕੰਮ ਕਰੋ। ਤੁਹਾਨੂੰ ਉਹਨਾਂ ਨੂੰ ਢਾਹ ਦੇਣਾ ਚਾਹੀਦਾ ਹੈ ਅਤੇ ਉਹਨਾਂ ਦੇ ਪਵਿੱਤਰ ਪੱਥਰਾਂ ਨੂੰ ਤੋੜ ਦੇਣਾ ਚਾਹੀਦਾ ਹੈ।

Exodus 23:24 (UKJV) You shall not bow down to their gods, nor serve them, nor do after their works: but you shall utterly overthrow them, and quite break down their images.

22ਜੇ ਤੁਸੀਂ ਉਸ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣੋ ਅਤੇ ਉਹ ਸਭ ਕੁਝ ਕਰੋ ਜੋ ਮੈਂ ਆਖਦਾ ਹਾਂ, ਤਾਂ ਮੈਂ ਤੁਹਾਡੇ ਦੁਸ਼ਮਣਾਂ ਦਾ ਵੈਰੀ ਹੋਵਾਂਗਾ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧ ਕਰਾਂਗਾ।

23ਮੇਰਾ ਦੂਤ ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਪਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ਼ ਵਿੱਚ ਲਿਆਵੇਗਾ ਅਤੇ ਮੈਂ ਉਹਨਾਂ ਨੂੰ ਮਿਟਾ ਦਿਆਂਗਾ।

24ਉਹਨਾਂ ਦੇ ਦੇਵਤਿਆਂ ਅੱਗੇ ਮੱਥਾ ਨਾ ਟੇਕੋ, ਨਾ ਉਹਨਾਂ ਦੀ ਪੂਜਾ ਕਰੋ ਅਤੇ ਨਾ ਹੀ ਉਹਨਾਂ ਵਰਗੇ ਕੰਮ ਕਰੋ। ਤੁਹਾਨੂੰ ਉਹਨਾਂ ਨੂੰ ਢਾਹ ਦੇਣਾ ਚਾਹੀਦਾ ਹੈ ਅਤੇ ਉਹਨਾਂ ਦੇ ਪਵਿੱਤਰ ਪੱਥਰਾਂ ਨੂੰ ਤੋੜ ਦੇਣਾ ਚਾਹੀਦਾ ਹੈ।

25ਯਾਹਵੇਹ ਆਪਣੇ ਪਰਮੇਸ਼ਵਰ ਦੀ ਅਰਾਧਨਾ ਕਰੋ, ਅਤੇ ਉਸ ਦੀ ਅਸੀਸ ਤੁਹਾਡੇ ਭੋਜਨ ਅਤੇ ਪਾਣੀ ਤੇ ਹੋਵੇਗੀ। ਮੈਂ ਤੁਹਾਡੇ ਵਿੱਚੋਂ ਬੀਮਾਰੀਆਂ ਨੂੰ ਦੂਰ ਕਰ ਦਿਆਂਗਾ।

26ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਬਾਂਝ ਰਹੇਗੀ। ਮੈਂ ਤੈਨੂੰ ਪੂਰੀ ਉਮਰ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.