23ਮੇਰਾ ਦੂਤ ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਪਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ਼ ਵਿੱਚ ਲਿਆਵੇਗਾ ਅਤੇ ਮੈਂ ਉਹਨਾਂ ਨੂੰ ਮਿਟਾ ਦਿਆਂਗਾ।
24ਉਹਨਾਂ ਦੇ ਦੇਵਤਿਆਂ ਅੱਗੇ ਮੱਥਾ ਨਾ ਟੇਕੋ, ਨਾ ਉਹਨਾਂ ਦੀ ਪੂਜਾ ਕਰੋ ਅਤੇ ਨਾ ਹੀ ਉਹਨਾਂ ਵਰਗੇ ਕੰਮ ਕਰੋ। ਤੁਹਾਨੂੰ ਉਹਨਾਂ ਨੂੰ ਢਾਹ ਦੇਣਾ ਚਾਹੀਦਾ ਹੈ ਅਤੇ ਉਹਨਾਂ ਦੇ ਪਵਿੱਤਰ ਪੱਥਰਾਂ ਨੂੰ ਤੋੜ ਦੇਣਾ ਚਾਹੀਦਾ ਹੈ।
25ਯਾਹਵੇਹ ਆਪਣੇ ਪਰਮੇਸ਼ਵਰ ਦੀ ਅਰਾਧਨਾ ਕਰੋ, ਅਤੇ ਉਸ ਦੀ ਅਸੀਸ ਤੁਹਾਡੇ ਭੋਜਨ ਅਤੇ ਪਾਣੀ ਤੇ ਹੋਵੇਗੀ। ਮੈਂ ਤੁਹਾਡੇ ਵਿੱਚੋਂ ਬੀਮਾਰੀਆਂ ਨੂੰ ਦੂਰ ਕਰ ਦਿਆਂਗਾ।
26ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਬਾਂਝ ਰਹੇਗੀ। ਮੈਂ ਤੈਨੂੰ ਪੂਰੀ ਉਮਰ ਦਿਆਂਗਾ।
27“ਮੈਂ ਆਪਣੇ ਦਹਿਸ਼ਤ ਨੂੰ ਤੁਹਾਡੇ ਅੱਗੇ ਭੇਜਾਂਗਾ ਅਤੇ ਹਰ ਉਸ ਕੌਮ ਨੂੰ ਉਲਝਣ ਵਿੱਚ ਪਾ ਦਿਆਂਗਾ ਜਿਸਦਾ ਤੁਸੀਂ ਸਾਹਮਣਾ ਕਰੋਗੇ। ਮੈਂ ਤੇਰੇ ਸਾਰੇ ਦੁਸ਼ਮਣਾਂ ਨੂੰ ਮੂੰਹ ਮੋੜ ਕੇ ਭੱਜਣ ਲਈ ਮਜਬੂਰ ਕਰ ਦਿਆਂਗਾ।