1“ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈ, ਕਰੂਬੀਆਂ ਨੂੂੰ ਕਾਰੀਗਰੀ ਦੇ ਕੰਮ ਨਾਲ ਬਣਾਈ।
2ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਹੋਵੇ।
3ਪੰਜ ਪਰਦੇ ਇੱਕ ਦੂਸਰੇ ਨਾਲ ਜੁੜੇ ਹੋਏ ਹੋਣ, ਅਤੇ ਬਾਕੀ ਪੰਜਾਂ ਨਾਲ ਵੀ ਅਜਿਹਾ ਕਰੋ।
4ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਤੇ ਇਸ ਤਰ੍ਹਾਂ ਤੂੰ ਪਰਦੇ ਦੀ ਸੰਜਾਫ਼ ਦੇ ਦੂਸਰੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ।
5ਪੰਜਾਹ ਬੀੜੇ ਤੂੰ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ, ਅਤੇ ਉਹ ਬੀੜੇ ਇੱਕ ਦੂਸਰੇ ਦੇ ਆਹਮੋ-ਸਾਹਮਣੇ ਹੋਣ।